Breaking News
Home / ਭਾਰਤ / ਸਰਹੱਦ ‘ਤੇ ਚੀਨੀ ਫੌਜ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਸ਼ਰਾਰਤਾਂ

ਸਰਹੱਦ ‘ਤੇ ਚੀਨੀ ਫੌਜ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਸ਼ਰਾਰਤਾਂ

ਭਾਰਤੀ ਖੇਤਰ ‘ਚ ਦਾਖਲ ਹੋਣ ਦੀ ਕੀਤੀ ਕੋਸ਼ਿਸ਼
ਭਾਰਤੀ ਜਵਾਨਾਂ ਨੇ ਦਿੱਤਾ ਮੂੰਹ ਤੋੜ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਸਰਹੱਦ ‘ਤੇ ਚੀਨੀ ਫੌਜ ਦੀਆਂ ਸ਼ਰਾਰਤਾਂ ਦਿਨੋਂ-ਦਿਨ ਵਧ ਰਹੀਆਂ ਹਨ। ਇਸ ਵਾਰ ਚੀਨੀ ਫ਼ੌਜ ਨੇ ਲਦਾਖ਼ ਦੇ ਪਾਨਗੋਂਗ ਝੀਲ ਦੇ ਕਿਨਾਰੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਭਾਰਤੀ ਫ਼ੌਜ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਮਗਰੋਂ ਦੋਵਾਂ ਪਾਸਿਆਂ ਤੋਂ ਪਥਰਾਅ ਵੀ ਹੋਇਆ। ਜਾਣਕਾਰੀ ਅਨੁਸਾਰ ਪੀਪਲਜ਼ ਲਿਬਰੇਸ਼ਨ ਆਰਮੀ ਦੀ ਸੈਨਾ ਨੇ ਅੱਜ ਭਾਰਤੀ ਸੀਮਾ ਅੰਦਰ ਦਾਖਲ ਹੋਣ ਦੀ ਦੋ ਵਾਰ ਕੋਸ਼ਿਸ਼ ਕੀਤੀ ਸੀ। ਭਾਰਤੀ ਜਵਾਨਾਂ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਦੋਂ ਚੀਨੀ ਸੈਨਿਕਾਂ ਨੇ ਦੇਖਿਆ ਕਿ ਸਾਹਮਣੇ ਤੋਂ ਭਾਰਤੀ ਸੈਨਿਕ ਲਾਈਨ ਬਣਾ ਕੇ ਕੜੀ ਦੇ ਰੂਪ ਵਿੱਚ ਖੜ੍ਹੇ ਹੋ ਗਏ ਹਨ ਤਾਂ ਉਨ੍ਹਾਂ ਨੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਭਾਰਤੀ ਜਵਾਨਾਂ ਨੇ ਵੀ ਜਵਾਬ ਦਿੰਦੇ ਹੋਏ ਪਥਰਾਅ ਕਰ ਦਿੱਤਾ। ਇਸ ਘਟਨਾ ਨਾਲ ਦੋਵਾਂ ਪਾਸੇ ਦੇ ਸੈਨਿਕਾਂ ਨੂੰ ਮਾਮੂਲੀ ਸੱਟਾ ਲੱਗੀਆਂ ।

Check Also

ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ

ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …