2019 ਵਿਚ 360 ਤੋਂ ਜ਼ਿਆਦਾ ਸੀਟਾਂ ਚਾਹੁੰਦੀ ਹੈ ਭਾਜਪਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਹੁਣ ਤੋਂ ਹੀ ਨਿਸ਼ਾਨਾ ਤੈਅ ਕਰ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ 360 ਤੋਂ ਜ਼ਿਆਦਾ ਸੀਟਾਂ ‘ਤੇ ਜਿੱਤ ਪ੍ਰਾਪਤ ਲਈ ਨੇਤਾਵਾਂ ਨੂੰ ਕਹਿ ਦਿੱਤਾ ਹੈ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਨੇ ਭਾਜਪਾ ਦੇ ਹੈਡਕੁਆਟਰ ਵਿਚ ਤਿੰਨ ਘੰਟੇ ਤੱਕ 30 ਤੋਂ ਜ਼ਿਆਦਾ ਨੇਤਾਵਾਂ ਨਾਲ ਬੈਠਕ ਕਰਕੇ ਇਸ ਬਾਰੇ ਚਰਚਾ ਕੀਤੀ ਹੈ। ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀਆਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਉਨ੍ਹਾਂ ਸੀਟਾਂ ‘ਤੇ ਧਿਆਨ ਦੇਣ ਜਿਥੋਂ ਪਹਿਲਾਂ ਭਾਜਪਾ ਹਾਰੀ ਸੀ। ਚੇਤੇ ਰਹੇ ਕਿ 2014 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਇਕੱਲਿਆਂ ਹੀ 282 ਸੀਟਾਂ ਜਿੱਤੀਆਂ ਸਨ ਅਤੇ ਬਹੁਮਤ ਹਾਸਲ ਕੀਤਾ ਸੀ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …