Breaking News
Home / ਪੰਜਾਬ / ਡੇਰਾ ਸਿਰਸਾ ਮੁਖੀ ਕੇਸ ਬਾਰੇ ਫੈਸਲਾ 25 ਅਗਸਤ ਨੂੰ

ਡੇਰਾ ਸਿਰਸਾ ਮੁਖੀ ਕੇਸ ਬਾਰੇ ਫੈਸਲਾ 25 ਅਗਸਤ ਨੂੰ

ਮਾਮਲਾ, ਸਾਧਵੀ ਨਾਲ ਜਿਨਸੀ ਸ਼ੋਸ਼ਣ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੱਲ ਰਹੇ ਸਾਧਵੀ ਜਿਨਸੀ ਸੋਸ਼ਣ ਮਾਮਲੇ ਵਿਚ ਬਹਿਸ ਮੁਕੰਮਲ ਹੋਣ ਤੋਂ ਬਾਅਦ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ । ਅਦਾਲਤ ਵੱਲੋਂ ਫੈਸਲਾ ਸੁਣਾਉਣ ਦੀ ਮਿਤੀ 25 ਅਗਸਤ ਨਿਰਧਾਰਤ ਕੀਤੀ ਗਈ ਹੈ। ਇਸ ਦਿਨ ਅਦਾਲਤ ਨੇ ਡੇਰਾ ਮੁਖੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਵੀ ਕਿਹਾ ਹੈ । ਡੇਰਾ ਮੁਖੀ ਅੱਜ ਵੀ ਵੀਡਿਓ ਕਾਨਫਰੰਸਿੰਗ ਦੇ ਜਰੀਏ ਅਦਾਲਤ ਵਿੱਚ ਪੇਸ਼ ਨਹੀਂ ਹੋਏ । ਚੇਤੇ ਰਹੇ ਕਿ ਡੇਰਾ ਮੁਖੀ ਦੇ ਫੈਸਲੇ ਦੇ ਮੱਦੇਨਜਰ ਪੰਜਾਬ ਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਹੋ ਚੁੱਕਾ ਹੈ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …