Breaking News
Home / ਕੈਨੇਡਾ / ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਤਾਸ਼ ਦੇ ਮੁਕਾਬਲੇ

ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਤਾਸ਼ ਦੇ ਮੁਕਾਬਲੇ

ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ
ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ 9 ਸਤੰਬਰ 2017, ਦਿਨ ਸ਼ਨਿਚਰਵਾਰ ਨੂੰ ਕੈਸੀ ਕੈਂਬਲ ਕਮਿਊਨਿਟੀ ਸੈਂਟਰ, ਜੋ ਸੈਂਡਲਵੂਡ ਪਾਰਕਵੇ ਅਤੇ ਚਿੰਕੂਜ਼ੀ ਸੜਕ ਦੇ ਖੂੰਜੇ ਹੈ, ਵਿਖੇ ਸਵੇਰੇ 11 ਵਜੇ ਤਾਸ਼ (ਸਵੀਪ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੀਆਂ ਐਂਟਰੀਆ 11 ਵਜੇ ਸਵੇਰੇ ਤੋਂ 11:30 ਵਜੇ ਤੱਕ ਪਾਈਆਂ ਜਾਣਗੀਆਂ, ਅਤੇ ਐਂਟਰੀ ਫੀਸ 10 ਡਾਲਰ ਹੋਵੇਗੀ। ਤਾਸ਼ ਦੇ ਖਿਡਾਰੀਆਂ ਦੀ ਉਮਰ 55 ਸਾਲ ਤੋਂ ਉਪਰ ਹੋਣੀ ਚਾਹੀਦੀ ਹੈ, ਇਸ ਲਈ ਉਨ੍ਹਾਂ ਕੋਲ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ। ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਇਹ ਮੁਕਾਬਲੇ ਅਪਣੇ ਵੱਲੋਂ ਪੂਰੀ ਤਨ ਦੇਹੀ ਨਾਲ ਕਰਵਾਏ ਜਾ ਰਹੇ ਹਨ, ਤਾਂ ਜੋ ਇਸ ਵਿਚ ਸ਼ਾਮਿਲ ਸਾਰੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਪੂਰਾ ਮਨਪ੍ਰਚਾਵਾ ਕੀਤਾ ਜਾ ਸਕੇ। ਇਸ ਸਮੇਂ ਖਾਣ ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਜੇਤੂ ਖਿਡਾਰੀਆਂ ਨੂੰ ਚੰਗੇ ਇਨਾਮਾਂ ਦਾ ਇੰਤਜਾਂਮ ਵੀ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੇ ਨਿਯਮਾਂ ਬਾਰੇ ਦਸਦਿਆਂ ਕਲੱਬ ਦੇ ਪ੍ਰਧਾਨ ਸ: ਇੰਦਰਜੀਤ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ, ਕਲੱਬ ਦੇ ਨਾਮਜਦ ਮੈਂਬਰ ਰੈਫਰੀਆਂ ਦੀ ਜਿਮੇਵਾਰੀ ਨਿਭਾਉਣਗੇ ਅਤੇ ਕਿਸੇ ਵਿਵਾਦ ਦੀ ਸੂਰਤ ਵਿਚ ਕਮੇਟੀ ਦਾ ਫੈਸਲਾ ਅੰਤਿਮ ਮੰਨਿਆ ਜਾਵੇਗਾ।
ਇਸ ਕਲੱਬ ਬਾਰੇ ਜਾਂ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਇੰਦਰਜੀਤ ਸਿੰਘ ਗਰੇਵਾਲ (647 723 9103) ਜਾਂ ਤਾਰਾ ਸਿੰਘ ਗਿੱਲ (647 706 5870) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …