14.7 C
Toronto
Tuesday, September 16, 2025
spot_img
Homeਕੈਨੇਡਾ27 ਅਗਸਤ ਨੂੰ ਬਰੈਂਪਟਨ ਵਿਚ ਹੋਵੇਗਾ ਪੰਜਾਬੀ ਨਾਟਕ 'ਰਾਂਝੇ ਦਾ ਪੀ.ਆਰ. ਕਾਰਡ'

27 ਅਗਸਤ ਨੂੰ ਬਰੈਂਪਟਨ ਵਿਚ ਹੋਵੇਗਾ ਪੰਜਾਬੀ ਨਾਟਕ ‘ਰਾਂਝੇ ਦਾ ਪੀ.ਆਰ. ਕਾਰਡ’

ਬਰੈਂਪਟਨ/ਬਿਊਰੋ ਨਿਊਜ਼ : ਨਾਟਕਕਾਰ ਜਸਪਾਲ ਢਿੱਲੋਂ ਦੀ ਟੀਮ ਵੱਲੋਂ 27 ਅਗਸਤ ਨੂੰ ਬਰੈਂਪਟਨ ਵਿੱਚ ਖੇਡੇ ਜਾ ਰਹੇ ਹਾਸਿਆਂ ਨਾਲ਼ ਭਰਪੂਰ ਨਾਟਕ ‘ਰਾਂਝੇ ਦਾ ਪੀ.ਆਰ. ਕਾਰਡ ਉਰਫ਼ ‘ਇਸ਼ਕ ਰੀਮਿਕਸ’ ਦੀ ਤਿਆਰੀ ਪੂਰੇ ਜ਼ੋਰਾਂ ਨਾਲ਼ ਚੱਲ ਰਹੀ ਹੈ। ਸਾਰੇ ਹੀ ਕਲਾਕਾਰਾਂ ਵੱਲੋਂ ਇਸ ਨਾਟਕ ਦੀ ਸਫ਼ਲਤਾ ਲਈ ਜਿੱਥੇ ਪੂਰੀ ਲਗਨ ਨਾਲ਼ ਮਿਹਨਤ ਕੀਤੀ ਜਾ ਰਹੀ ਹੈ।
ਦਵਿੰਦਰ ਗਿੱਲ ਵੱਲੋਂ ਲਿਖੇ ਗਏ ਇਸ ਨਾਟਕ ਵਿੱਚ ਬਹੁਤ ਹੀ ਮਨੋਰੰਜ਼ਕ ਤਰੀਕੇ ਨਾਲ਼ ਹੀਰ-ਰਾਂਝੇ ਦੀ ਪਿਆਰ ਕਹਾਣੀ ਨੂੰ ਅਧੁਨਿਕ ਮਾਹੌਲ ਅਨੁਸਾਰ ਕੈਨੇਡਾ ਦੀ ਇਮੀਗ੍ਰੇਸ਼ਨ ਨਾਲ਼ ਜੋੜ ਕੇ ਪੇਸ਼ ਕੀਤਾ ਗਿਆ ਹੈ। ਬਹੁਤ ਹੀ ਕਲਾਮਈ ਤਰੀਕੇ ਨਾਲ਼ ਮੰਡੀਕਰਨ ਦੇ ਦੌਰ ਵਿੱਚ ਰਿਸ਼ਤਿਆਂ ਵਿਚ ਆਏ ਬਦਲਾਅ ਦੀ ਤਰਜ਼ਮਾਨੀ ਕੀਤੀ ਗਈ ਹੈ। ਇਸ ਨਾਟਕ ਵਿੱਚ ਟਰਾਂਟੋ ਇਲਾਕੇ ਦੇ ਨਾਮਵਰ ਕਲਾਕਾਰ, ਜਿਵੇਂ ਸੁਰਜੀਤ ਢੀਂਡਸਾ, ਲਵਲੀਨ, ਕਮਲ ਸ਼ਰਮਾ, ਜਸਪਾਲ ਢਿੱਲੋਂ, ਕੁਲਦੀਪ ਕੌਰ, ਜੋਗੀ ਸੰਘੇੜਾ, ਮਨਪ੍ਰੀਤ ਦਿਉਲ, ਤਰੁਨ ਵਾਲੀਆ, ਆਦਿ ਆਪਣੀ ਅਦਾਕਾਰੀ ਪੇਸ਼ ਕਰਨਗੇ। ਇਸ ਨਾਟਕ ਦੇ ਗੀਤਾਂ ਦਾ ਸੰਗੀਤ ਕਮਲ ਨਿੱਝਰ ਵੱਲੋਂ ਅਤੇ ਆਵਾਜ਼ ਲਵਲੀਨ ਵੱਲੋਂ ਦਿੱਤੀ ਜਾਵੇਗੀ ਜਦਕਿ ਸੰਗੀਤ ਦੀ ਨਿਰਦੇਸ਼ਨਾ ਰਾਜ ਘੁੰਮਣ ਦੀ ਹੋਵੇਗੀ।ਇਸ ਤੋਂ ਪਹਿਲਾਂ ਵੀ ਜਸਪਾਲ ਢਿੱਲੋਂ ਨੇ ਜਿੱਥੇ ਲੰਮਾਂ ਸਮਾਂ ਇੰਡੀਆ ਵਿੱਚ ਨਾਟਕ ਦੇ ਖੇਤਰ ਵਿੱਚ ਕੰਮ ਕੀਤਾ ਹੈ ਓਥੇ ਉਹ ਪਿਛਲੇ ਕੁਝ ਦਹਾਕਿਆਂ ਦੌਰਾਨ ਟਰਾਂਟੋ ਵਿੱਚ ਵੀ ‘ਤੂਤਾਂ ਵਾਲ਼ਾ ਖੂਹ’, ‘ਤੈਂ ਕੀ ਦਰਦ ਨਾ ਆਇਆ’, ‘ਮਿਰਚ ਮਸਾਲਾ’, ‘ਹਿੰਦ ਦੀ ਚਾਦਰ’, ਆਦਿ ਨਾਟਕ ਖੇਡ ਚੁੱਕੇ ਹਨ। ਇਹ ਨਾਟਕ ਦੁਪਹਿਰ 3.00 ਵਜੇ ਲੈਸਟਰ ਬੀ. ਪੀਅਰਸਨ ਥੀਏਟਰ (150 ਸੈਂਟਰਲ ਪਾਰਕ ਡਰਾਈਵ, ਬਰੈਂਪਟਨ) ਵਿੱਚ ਹੋਵੇਗਾ। ਵਧੇਰੇ ਜਾਣਕਾਰੀ ਲਈ ਜਸਪਾਲ ਢਿੱਲੋਂ ਨੂੰ (905) 799-8088 ਜਾਂ ਰਾਜ ਘੁੰਮਣ ਨੂੰ (647) 457-1320 ‘ਤੇ ਫੋਨ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS