ਬਰੈਂਪਟਨ/ਡਾ.ਝੰਡ : ਬਰੈਂਪਟਨ ਦੇ ਉੱਘੇ ਵਕੀਲ ਮਨਜੀਤ ਸਿੰਘ ਮਾਂਗਟ ਦੇ ਛੋਟੇ ਭਰਾ ਗੁਰਪ੍ਰੀਤ ਸਿੰਘ ਮਾਂਗਟ ਵੱਲੋਂ 1300 ਸਟੀਲਜ਼ ਐਵੀਨਿਊ ਈਸਟ ਸਥਿਤ ਯੂਨਿਟ ਨੰਬਰ 103 ਵਿਚ ਆਪਣਾ ਵਕਾਲਤ ਦਾ ਕੰਮ ਸ਼ੁਰੂ ਕਰਨ ‘ਤੇ ਉਸ ਮਾਲਕ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਸਿੱਖ ਲਹਿਰ ਸੈਂਟਰ ਵਿਖੇ ਸੁਖਮਨੀ ਸਾਹਿਬ ਦਾ ਪਾਠ 20 ਅਗਸਤ ਦਿਨ ਐਤਵਾਰ ਸ਼ਾਮ ਨੂੰ 4.30 ਵਜੇ ਤੋਂ 6.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਮਾਂਗਟ ਭਰਾਵਾਂ ਦਾ ਪਿਛੋਕੜ ਮਾਛੀਵਾੜੇ ਨਾਲ ਜੁੜਿਆ ਹੋਇਆ ਹੈ ਅਤੇ ਗੁਰਪ੍ਰੀਤ ਸਿੰਘ ਮਾਂਗਟ ਕੈਨੇਡਾ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਚੀਫ਼ ਫ਼ਲਾਈਟ ਇਨਸਟਰੱਕਟਰ ਵਜੋਂ ਕੰਮ ਕਰਦੇ ਸਨ। ਇੱਥੇ ਆ ਕੇ ਉਨ੍ਹਾਂ ਨੇ ਵਕਾਲਤ ਦੀ ਪੜ੍ਹਾਈ ਕੀਤੀ ਅਤੇ ਰੀਅਲ ਅਸਟੇਟ, ਫ਼ੈਮਿਲੀ ਲਾਅ ਅਤੇ ਇੰਮੀਗਰੇਸ਼ਨ ਲਾਅ ਖ਼ੇਤਰਾਂ ਵਿਚ ਮੁਹਾਰਤ ਹਾਸਲ ਕੀਤੀ। ਹੁਣ ਉਹ ਮਨਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਇਨ੍ਹਾਂ ਖ਼ੇਤਰਾਂ ਵਿਚ ਪ੍ਰੈਕਟਿਸ ਕਰਨਗੇ। ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਮਾਂਗਟ ਪਰਿਵਾਰ ਵੱਲੋਂ ਵੱਲੋਂ ਗੁਰਦੁਆਰਾ ਸਾਹਿਬ ਸਿੱਖ ਲਹਿਰ ਸੈਂਟਰ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਇਹ ਸਮਾਗ਼ਮ ਕਰਾਇਆ ਜਾ ਰਿਹਾ ਹੈ। ਸਾਰਿਆਂ ਨੂੰ ਇਸ ਸਮਾਗ਼ਮ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਗੁਰਪ੍ਰੀਤ ਸਿੰਘ ਮਾਂਗਟ ਨੂੰ 647-996-4577 ਜਾਂ 905-456-0273 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਗੁਰਪ੍ਰੀਤ ਸਿੰਘ ਮਾਂਗਟ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸੁਖਮਨੀ ਸਾਹਿਬ ਦਾ ਪਾਠ ਗੁਰਦੁਆਰਾ ਸਿੱਖ ਲਹਿਰ ਸੈਂਟਰ ਵਿਖੇ 20 ਅਗਸਤ ਨੂੰ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …