Breaking News
Home / ਦੁਨੀਆ / ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ‘ਚ ਭਾਰਤੀ ਰਾਜਦੂਤ ਅੱਗੇ ਰੱਖੀਆਂ ਪੰਜਾਬੀਆਂ ਦੀਆਂ ਮੁਸ਼ਕਲਾਂ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ‘ਚ ਭਾਰਤੀ ਰਾਜਦੂਤ ਅੱਗੇ ਰੱਖੀਆਂ ਪੰਜਾਬੀਆਂ ਦੀਆਂ ਮੁਸ਼ਕਲਾਂ

ਜਲੰਧਰ : ਫਿਲਪੀਨਜ਼ ਦੀ ਫੇਰੀ ‘ਤੇ ਗਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ਵਿੱਚ ਭਾਰਤੀ ਰਾਜਦੂਤ ਜੈਦੀਪ ਮਜੂਮਦਾਰ ਨਾਲ ਮੁਲਾਕਾਤ ਕਰਕੇ ਉਥੇ ਵਸਦੇ ਪੰਜਾਬੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਫਿਲਪੀਨਜ਼ ਵਿੱਚ ਪੰਜਾਬੀਆਂ ਨੂੰ ਪਾਸਪੋਰਟ ਸਬੰਧੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਸਿੱਧਾ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨ ਦੀ ਥਾਂ ਉਥੇ ਏਜੰਟਾਂ ਦੇ ਚੱਕਰ ਵਿੱਚ ਫਸ ਕੇ ਲੁੱਟ-ਖਸੁੱਟ ਦਾ ਸ਼ਿਕਾਰ ਹੋ ਰਹੇ ਹਨ। ਫਿਲਪੀਨਜ਼ ਵਿੱਚ ਪੰਜਾਬੀਆਂ ਦੇ ਹੋ ਰਹੇ ਕਤਲਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਰੋਕਣ ਲਈ ਉਥੋਂ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।

 

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …