2 C
Toronto
Saturday, April 4, 2026
spot_img
Homeਭਾਰਤਬੱਚਿਆਂ ਦੀ ਮੌਤ ਤੋਂ ਬਾਅਦ ਘਿਰੀ ਯੂਪੀ ਸਰਕਾਰ

ਬੱਚਿਆਂ ਦੀ ਮੌਤ ਤੋਂ ਬਾਅਦ ਘਿਰੀ ਯੂਪੀ ਸਰਕਾਰ

ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਮਿਸ਼ਰਾ ਨੂੰ ਕੀਤਾ ਮੁਅੱਤਲ
ਲਖਨਊ/ਬਿਊਰੋ ਨਿਊਜ਼ : ਯੂਪੀ ਵਿੱਚ ਗੋਰਖਪੁਰ ਸਥਿਤ ਸਰਕਾਰੀ ਬਾਬਾ ਰਾਘਵ ਦਾਸ (ਬੀਆਰਡੀ) ਮੈਡੀਕਲ ਕਾਲਜ ਵਿੱਚ ਲੰਘੇ ਦਿਨਾਂ ਦੌਰਾਨ 63 ਤੋਂ ਵੱਧ ਬੱਚਿਆਂ ਦੀ ਮੌਤ ਕਾਰਨ ਚੌਤਰਫ਼ਾ ਆਲੋਚਨਾ ਤੋਂ ਬਾਅਦ ਹਰਕਤ ਵਿੱਚ ਆਈ ਸੂਬਾ ਸਰਕਾਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਮਿਸ਼ਰਾ ਨੂੰ ਮੁਅੱਤਲ ਕਰ ਦਿੱਤਾ। ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਜੱਦੀ ਜ਼ਿਲ੍ਹੇ ਤੇ ਹਲਕੇ ਵਿੱਚ ਵਾਪਰੀ ਇਸ ਘਟਨਾ ਨੇ ਦੇਸ਼ ਭਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੀਐਮਓ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਮਾਮਲੇ ਉਤੇ ਨਜ਼ਰ ਰੱਖੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਇਸ ਨੂੰ ਸੂਬੇ ਦੀ ਭਾਜਪਾ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਮੁੱਖ ਮੰਤਰੀ ਯੋਗੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਯੂਪੀ ਦੇ ਸਿਹਤ ਮੰਤਰੀ ਆਸ਼ੂਤੋਸ਼ ਟੰਡਨ ਨੇ ਕਿਹਾ ਕਿ ਆਕਸੀਜਨ ਸਪਲਾਇਰ ਡੀਲਰ ਨੂੰ ਅਦਾਇਗੀ ਵਿੱਚ ਦੇਰੀ ਦੀ ‘ਗ਼ੈਰਜ਼ਿੰਮੇਵਾਰਾਨਾ ਕਾਰਵਾਈ’ ਲਈ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਕੇ ਮੁੱਖ ਸਕੱਤਰ ਦੀ ਅਗਵਾਈ ਹੇਠ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ, ”ਉਦੋਂ ਤੱਕ ਅਸੀਂ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਮਿਸ਼ਰਾ ਨੂੰ ਇਸ ਗ਼ੈਰਜ਼ਿੰਮੇਵਾਰਾਨਾ ਕਾਰਵਾਈ ਲਈ ਫ਼ੌਰੀ ਮੁਅੱਤਲ ਕਰ ਰਹੇ ਹਾਂ।” ਉਨ੍ਹਾਂ ਕਿਹਾ ਕਿ ਆਕਸੀਜਨ ਸਪਲਾਇਰ ਡੀਲਰ ਨੇ ਪਹਿਲੀ ਅਗਸਤ ਨੂੰ ਬਕਾਇਆ ਰਕਮ ਦੀ ਅਦਾਇਗੀ ਲਈ ਪ੍ਰਿੰਸੀਪਲ ਨੂੰ ਪੱਤਰ ਲਿਖਿਆ ਸੀ। ਮੁੱਖ ਮੰਤਰੀ ਯੋਗੀ ਨੇ ਕਿਹਾ ਆਪਣੀ ਟਵੀਟ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਤ੍ਰਾਸਦੀ ਸਬੰਧੀ ਰਾਜ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ઠਉਨ੍ਹਾਂ ਦੀਆਂ ਹਦਾਇਤਾਂ ‘ਤੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਤੇ ਕੇਂਦਰੀ ਸਿਹਤ ਰਾਜ ਮੰਤਰੀ ਅਨੂਪ੍ਰੀਆ ਪਟੇਲ ਨੇ ਵੀ ਜਾਣਕਾਰੀ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ, ”ਗੋਰਖਪੁਰ ਦੇ ਐਸਪੀ ਮੁਤਾਬਕ 21 ਬੱਚਿਆਂ ਦੀ ਮੌਤ ਤਰਲ ਆਕਸੀਜਨ ਦੀ ਕਮੀ ਕਾਰਨ ਹੋਈ। ਉਂਜ ਸਿਵਲ ਪ੍ਰਸ਼ਾਸਨ ਵੱਲੋਂ ਮੌਤਾਂ ਦਾ ਅਸਲ ਕਾਰਨ ਪਤਾ ਲਾਇਆ ਜਾ ਰਿਹਾ ਹੈ।” ਸੂਬੇ ਦੇ ਸਿਹਤ ਮੰਤਰੀ ਸਿਧਾਰਥ ਨਾਥ ਸਿੰਘ ਨੇ ਕਿਹਾ ਕਿ ਲੰਘੀ 7 ਅਗਸਤ ਤੋਂ ਹਸਪਤਾਲ ਵਿੱਚ ਵੱਖ-ਵੱਖ ਕਾਰਨਾਂ ਕਰਕੇ 60 ਬੱਚਿਆਂ ਦੀ ਮੌਤ ਹੋਈ ਹੈ। ਵਿਰੋਧੀ ਧਿਰ ਨੇ ਇਸ ਭਿਆਨਕ ਤ੍ਰਾਸਦੀ ਲਈ ਯੂਪੀ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਕਾਂਗਰਸ ਨੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਤੇ ਸਿਹਤ ਮੰਤਰੀ ਸਿਧਾਰਥ ਨਾਥ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਸਿਹਤ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਬੀਆਰਡੀ ਮੈਡੀਕਲ ਕਾਲਜ ਦਾ ਦੌਰਾ ਕਰਨ ਪਿੱਛੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ”ਇਹ ਘਟਨਾ ਰਾਜ ਸਰਕਾਰ ਦੀ ਅਣਗਹਿਲੀ ਕਾਰਨ ਵਾਪਰੀ ਹੈ। ਅਸੀਂ ਇਸ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਾਂ। ਸਿਹਤ ਮੰਤਰੀ ਤੇ ਸਿਹਤ ਸਕੱਤਰ ਨੇ ਇਸ ਲਈ ਫ਼ੌਰੀ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਲਈ ਡਾਕਟਰ ਦੋਸ਼ੀ ਨਹੀਂ ਹਨ।”

RELATED ARTICLES
POPULAR POSTS