-5 C
Toronto
Wednesday, December 3, 2025
spot_img
Homeਪੰਜਾਬਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਹ ਦਿਮਾਗ ਦੀ ਨਾੜੀ ਫਟਣ ਕਾਰਨ ਮੁਹਾਲੀ ਦੇ ਸੋਹਾਣਾ ਹਸਪਤਾਲ ਵਿੱਚ 3 ਮਹੀਨਿਆਂ ਤੋਂ ਦਾਖਲ ਸਨ। ਗਿਆਨੀ ਮੱਲ ਸਿੰਘ ਦਾ ਡੇਢ ਸਾਲ ਪਹਿਲਾਂ ਦਿਮਾਗ ਦੇ ਟਿਊਮਰ ਦਾ ਆਪਰੇਸ਼ਨ ਹੋਇਆ ਸੀ। ਉਸ ਤੋਂ ਬਾਅਦ ਉਹ ਕੁਝ ਠੀਕ ਹੋ ਗਏ ਸਨ ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਦਿਮਾਗ ਵਿੱਚ ਟਿਊਮਰ ਮੁੜ ਹੋ ਗਿਆ। ਪਿਛਲੇ ਇੱਕ ਮਹੀਨੇ ਤੋਂ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਵੇਰੇ ਸ੍ਰੀ ਆਨੰਦਪੁਰ ਸਾਹਿਬ ਦੇ ਸਮਸ਼ਾਨਘਾਟ ਵਿਖੇ ਗੁਰਮਤਿ ਮਰਿਆਦਾ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ। ਜਿਸ ਮੌਕੇ ਧਾਰਮਿਕ, ਰਾਜਨੀਤਿਕ, ਸਮਾਜਿਕ ਨੁਮਾਇੰਦਿਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਲੋਕ ਵੀ ਮੌਜੂਦ ਸਨ।
ਗਿਆਨੀ ਮੱਲ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਸਮੇਤ ਸਮੂਹ ਪੰਥਕ ਆਗੂਆਂ ਨੇ ਦੁੱਖ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਐਚ.ਐਸ. ਫੂਲਕਾ, ਸੁਖਪਾਲ ਖਹਿਰਾ ਅਤੇ ਹੋਰਨਾਂ ਨੇ ਵੀ ਗਿਆਨੀ ਮੱਲ ਸਿੰਘ ਦੇ ਸਦੀਵੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਹਾਲ ਦੀ ਘੜੀ ਗਿਆਨੀ ਫੂਲਾ ਸਿੰਘ ਨੂੰ ਸੌਂਪੀ ਹੈ।

RELATED ARTICLES
POPULAR POSTS