Breaking News
Home / ਪੰਜਾਬ / ਭਾਈਚਾਰਕ ਸਾਂਝ ਲਈ ਅਟਾਰੀ ਸਰਹੱਦ ‘ਤੇ ਬਾਲੀਆਂ ਮੋਮਬੱਤੀਆਂ

ਭਾਈਚਾਰਕ ਸਾਂਝ ਲਈ ਅਟਾਰੀ ਸਰਹੱਦ ‘ਤੇ ਬਾਲੀਆਂ ਮੋਮਬੱਤੀਆਂ

ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ 22ਵੇਂ ਹਿੰਦ-ਪਾਕਿ ਦੋਸਤੀ ਮੇਲੇ ਮੌਕੇ 14-15 ਅਗਸਤ ਦੀ ਰਾਤ ਨੂੰ ਅਟਾਰੀ ਸਰਹੱਦ ‘ਤੇ ਮੋਮਬੱਤੀਆਂ ਜਗਾ ਕੇ ਅਮਨ-ਸ਼ਾਂਤੀ ਤੇ ਸਾਂਝ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਹਿੰਦ-ਪਾਕਿ ਦੋਸਤੀ ਦੇ ਹੱਕ ਅਤੇ ਦਹਿਸ਼ਤਗਰਦੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਰਕਾਰਾਂ ਨੂੰ ਆਪਣੀਆਂ ਨੀਤੀਆਂ ਬਦਲ ਕੇ ਅਮਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਫਿਲਮਸਾਜ਼ ਗੁਰਿੰਦਰ ਚੱਢਾ, ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਮਾਣਕ, ਫੋਕਲੋਰ ਦੇ ਸਤੀਸ਼ ਜੈਕਬ, ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਨਾਟਕ ਨਿਰਦੇਸ਼ਕ ਮਦੀਹਾ ਗੌਹਰ ਤੇ ਗੁਰਦੇਵ ਸਿੰਘ ਮਹਿਲਾਂਵਾਲਾ ਵੀ ਹਾਜ਼ਰ ਸਨ।

 

Check Also

ਸਿੰਘੂ ਬਾਰਡਰ ਦੇ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਤਿਆਰ ਹੋਏ ਕਿਸਾਨ

ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਬੇਨਤੀ ਨੂੰ ਕਿਸਾਨ ਆਗੂਆਂ ਨੇ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ …