Breaking News
Home / ਪੰਜਾਬ / ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਵੱਧ ਖਤਰਨਾਕ : ਭਗਵੰਤ ਮਾਨ

ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਵੱਧ ਖਤਰਨਾਕ : ਭਗਵੰਤ ਮਾਨ

ਕੈਪਟਨ ਨੇ ਚੋਣ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧ੍ਰੋਹ ਕਮਾਇਆ
ਪਾਇਲ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਤੇ ਲੋਕ ਇਨਸਾਨ ਪਾਰਟੀ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸਮਰਪਿਤ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਖ਼ਤਰਨਾਕ ਸਾਬਤ ਹੋਏ ਹਨ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਚੋਣ ਵਾਅਦਿਆਂ ਤੋਂ ਮੁੱਕਰ ਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਇਸ ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਬਦਲਣ ਨਾਲ ਕੋਈ ਫ਼ਰਕ ਨਹੀਂ ਪਿਆ, ਸਿਰਫ਼ ਪੱਗਾਂ ਦੇ ਰੰਗ ਬਦਲੇ ਹਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਿੱਚ ‘ਆਪ’ ਦੇ ਸੂਬਾ ਉਪ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ, ਪ੍ਰੋ. ਬਲਜਿੰਦਰ ਕੌਰ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜੱਗਾ ਰਾਏਕੋਟ, ਪਿਰਮਲ ਸਿੰਘ ਖ਼ਾਲਸਾ, ਕੁਲਤਾਰ ਸਿੰਘ ਸੰਧਵਾਂ, ਹਰਪਾਲ ਸਿੰਘ ਚੀਮਾ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਤੇ ਸੂਬਾ ਜਨਰਲ ਸਕੱਤਰ ਨਵਜੋਤ ਸਿੰਘ ਜਰਗ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮੇਂ ਸ਼ਹੀਦ ਕਰਨੈਲ ਸਿੰਘ ਦੀਆਂ ਭਤੀਜੀਆਂ ਨਰਿੰਦਰ ਕੌਰ, ਜਸਵਿੰਦਰ ਕੌਰ ਤੇ ਬਲਵਿੰਦਰ ਕੌਰ ਦਾ ਸਨਮਾਨ ਕੀਤਾ ਗਿਆ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …