Breaking News
Home / ਪੰਜਾਬ / ਪਹਾੜੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਦੇਣ ਲਈ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦਾ ਕੀਤਾ ਵਿਰੋਧ

ਪਹਾੜੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਦੇਣ ਲਈ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦਾ ਕੀਤਾ ਵਿਰੋਧ

ਕਿਹਾ, ਇਸ ਨਾਲ ਪੰਜਾਬ ਦੀ ਇੰਡਸਟਰੀ ਹੋਰ ਤਬਾਹੀ ਵੱਲ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਅਗਲੇ 10 ਸਾਲਾਂ ਲਈ ਵਧਾਏ ਜਾਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਪੁਰਜੋਰ ਵਿਰੋਧ ਕੀਤਾ ਹੈ । ਕੈਪਟਨ ਨੇ ਕਿਹਾ ਕਿ ਇਸ ਫੈਸਲੇ ਨਾਲ ਪਹਿਲਾਂ ਤੋਂ ਹੀ ਮਾਰ ਝੱਲ ਰਹੀ ਪੰਜਾਬ ਦੀ ਇੰਡਸਟਰੀ ਹੋਰ ਤਬਾਹੀ ਵੱਲ ਚਲੀ ਜਾਏਗੀ । ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਲਿਖ ਕੇ ਭੇਜ ਚੁੱਕੀ ਹੈ ਕਿ ਪੰਜਾਬ ਦੇ ਬਾਰਡਰ ‘ਤੇ ਕੰਢੀ ਏਰੀਆ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣ ਤਾਂ ਜੋ ਉਹਨਾਂ ਇਲਾਕਿਆਂ ਦਾ ਵਿਕਾਸ ਹੋ ਸਕੇ ਤੇ ਉਥੇ ਉਦਯੋਗ ਸਥਾਪਿਤ ਕੀਤੇ ਜਾ ਸਕਣ ।ઠ
ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨੀ ਕਰਜ਼ੇ ਸਬੰਧੀ ਬਣਾਈ ਗਈ ਟੀ. ਹੱਕ ਕਮੇਟੀ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ ਤੇ ਅਗਲੇ ਦਿਨਾਂ ਵਿਚ ਉਸ ‘ਤੇ ਕਾਰਵਾਈ ਸ਼ੁਰੂ ਕੀਤੀ ਜਾਏਗੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਲਾਗੂ ਕਰਨ ਲਈ ਕੇਂਦਰ ਤੋਂ ਕਰਜ਼ਾ ਦਰ ਵਧਾਉਣ ਦੀ ਮਨਜ਼ੂਰੀ ਮੰਗੀ ਹੋਈ ਹੈ ਤੇ ਇਹ ਮਨਜ਼ੂਰੀ ਮਿਲਦੇ ਹੀ ਇਸ ਫੈਸਲੇ ਨੂੰ ਅਮਲ ਵਿੱਚ ਲਿਆਂਦਾ ਜਾਏਗਾ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …