ਦੁਨੀਆ ‘ਚ ਕੋਈ ਅਜਿਹੀ ਤਾਕਤ ਨਹੀਂ ਜੋ ਭਾਰਤ ਵੱਲ ਅੱਖ ਉਠਾ ਕੇ ਦੇਖ ਸਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੁਸ਼ਮਣਾਂ ਨੂੰ ਖੁੱਲ੍ਹੇ ਤੌਰ ‘ਤੇ ਚਿਤਾਵਨੀ ਦਿੱਤੀ ਹੈ। ਲੱਦਾਖ ‘ਚ ਆਈਟੀਬੀਪੀ ਦੇ ਇਕ ਪ੍ਰੋਗਰਾਮ ਵਿਚ ਰਾਜਨਾਥ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਕੋਈ ਅਜਿਹੀ ਤਾਕਤ ਨਹੀਂ ਹੈ ਜੋ ਭਾਰਤ ਵੱਲ ਅੱਖ ਉਠਾ ਕੇ ਦੇਖ ਸਕੇ। ਉਹਨਾਂ ਕਿਹਾ ਕਿ ਸਾਡੇ ਜਵਾਨਾਂ ਵਿਚ ਏਨੀ ਤਾਕਤ ਹੈ ਕਿ ਉਨ੍ਹਾਂ ਵੱਲ ਕੋਈ ਅੱਖ ਨਹੀਂ ਉਠਾ ਸਕਦਾ। ਉਹਨਾਂ ਡੋਕਲਾਮ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਭਾਰਤ ਅਤੇ ਚੀਨ ਇਸ ਦਾ ਮਿਲ ਕੇ ਹੱਲ ਕੱਢਣਗੇ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ਾਂ ਨਾਲ ਚੰਗੇ ਰਿਸ਼ਤੇ ਚਾਹੁੰਦਾ ਹੈ ਅਤੇ ਸ਼ਾਂਤੀ ਵਿਚ ਵਿਸ਼ਵਾਸ ਰੱਖਦਾ ਹੈ। ਉਹਨਾਂ ਉਮੀਦ ਪ੍ਰਗਟ ਕੀਤੀ ਕਿ ਚੀਨ ਵੀ ਸ਼ਾਂਤੀ ਵੱਲ ਕਦਮ ਉਠਾਵੇਗਾ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …