ਨਵੀਂ ਦਿੱਲੀ/ਬਿਊਰੋ ਨਿਊਜ਼
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਵਿਚ 9 ਫਰਵਰੀ ਦੀ ਘਟਨਾ ਦੀ ਜਾਂਚ ਲਈ ਬਣਾਈ ‘ਵਰਸਿਟੀ ਦੀ ਉੱਚ ਪੱਧਰੀ ਕਮੇਟੀ ਨੇ ਉੱਪ ਕੁਲਪਤੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਜਾਂਚ ਕਮੇਟੀ ਨੇ ਕੁਝ ਵਿਦਿਆਰਥੀਆਂ ਨੂੰ ਦੋਸ਼ੀ ਪਾਇਆ ਹੈ ਜਿਨ੍ਹਾਂ ਵਿਚ ਵਿਦਿਆਰਥੀ ਸੰਘ ਦੇ ਪ੍ਰਧਾਨ ਕਨ੍ਹੱਈਆ ਕੁਮਾਰ, ਉਮਰ ਖਾਲਿਦ, ਅਨਿਰਬਨ ਭੱਟਾਚਾਰਿਆ ਤੇ ਦੋ ਹੋਰ ਸ਼ਾਮਲ ਹਨ। ਜਾਂਚ ਕਮੇਟੀ ਨੇ ਇਨ੍ਹਾਂ ਨੂੰ ਦੋਸ਼ੀ ਮੰਨਦੇ ਹੋਏ ਜੇ.ਐਨ.ਯੂ. ਵਿਚੋਂ ਕੱਢਣ ਦੀ ਸਿਫਾਰਿਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਕੁੱਲ 21 ਵਿਦਿਆਰਥੀਆਂ ਨੂੰ ਦੋਸ਼ੀ ਬਣਾਇਆ ਗਿਆ ਹੈ ਜਿਨ੍ਹਾਂ ਵਿਚੋਂ ਕੁਝ ਨੂੰ ਹੀ ਨੋਟਿਸ ਦਿੱਤਾ ਜਾਵੇਗਾ। ਦੋਸ਼ੀ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਜਾਵੇਗਾ, ਜਿਸ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਜਾ ਸਕਦਾ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …