ਲੈਣ-ਦੇਣ ਹੋਇਆ ਠੱਪ, ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਮੰਗਲਵਾਰ ਨੂੰ ਦੇਸ਼ ਦੇ ਸਾਰੇ ਬੈਂਕ ਕਰਮਚਾਰੀਆਂ ਨੇ ਇਕ ਦਿਨਾਂ ਹੜਤਾਲ ਕੀਤੀ। ਬੈਂਕਾਂ ਦੀਆਂ ਸ਼ਾਖਾਵਾਂ ਨੂੰ ਤਾਲੇ ਲਗਾ ਕੇ ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਬੈਂਕਾਂ ਦੀ ਹੜਤਾਲ ਕਾਰਨ ਅਰਬਾਂ ਦਾ ਲੈਣ-ਦੇਣ ਠੱਪ ਰਿਹਾ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ‘ਤੇ ਅੱਜ ਸਾਰੀਆਂ ਬੈਂਕਾਂ ਦੇ ਕਰਮਚਾਰੀ ਹੜਤਾਲ ‘ਤੇ ਰਹੇ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਬੈਂਕ ਕਰਮਚਾਰੀ ਕਈ ਵਾਰ ਹੜਤਾਲਾਂ ਕਰ ਚੁੱਕੇ ਹਨ ਪਰ ਉਹਨਾਂ ਦੀਆਂ ਮੰਗਾਂ ‘ਤੇ ਸਰਕਾਰ ਨੇ ਕੋਈ ਗੌਰ ਨਹੀਂ ਕੀਤਾ। ਬੈਂਕਾਂ ਦੀ ਹੜਤਾਲ ਕਾਰਨ ਆਮ ਲੋਕਾਂ ਅਤੇ ਵਪਾਰੀ ਵਰਗ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …