ਨਵਜੋਤ ਸਿੱਧੂ ਨੇ ਸੁਰਜੀਤ ਪਾਤਰ ਹੋਰਾਂ ਦੇ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤ ਕਰ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੁਰਜੀਤ ਪਾਤਰ ਹੋਰਾਂ ਦੇ ਘਰ ਲੁਧਿਆਣਾ ਵਿਖੇ ਜਾ ਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਡਾ. ਸੁਰਜੀਤ ਪਾਤਰ ਨੂੰ ਸਤਿੰਦਰ ਸੱਤੀ ਦੀ ਥਾਂ ‘ਤੇ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਲਗਾਇਆ ਗਿਆ ਹੈ। ਸੱਤੀ ਨੂੰ 20 ਸਤੰਬਰ 2016 ਨੂੰ ਪ੍ਰੀਸ਼ਦ ਦਾ ਚੇਅਰਪਰਸਨ ਲਗਾਇਆ ਸੀ, ਉਸ ਸਮੇਂ ਇਸ ‘ਤੇ ਵਿਵਾਦ ਵੀ ਉੱਠਿਆ ਸੀ ਕਿ ਸੱਤੀ ਦੀ ਪੰਜਾਬੀ ਸਾਹਿਤ ਨੂੰ ਦੇਣ ਹੋਰਨਾਂ ਸਾਹਿਤਕਾਰਾਂ ਜਾਂ ਕਲਾਕਾਰਾਂ ਦੇ ਮੁਕਾਬਲੇ ਘੱਟ ਹੈ। ਫਿਰ ਵੀ ਉਦੋਂ ਦੀ ਸਰਕਾਰ ਨੇ ਇਹ ਨਿਯੁਕਤੀ ਕਰਵਾਈ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …