Breaking News
Home / ਭਾਰਤ / ਸੁਪਰੀਮ ਕੋਰਟ ਨੇ ਤਿੰਨ ਤਲਾਕ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਤਿੰਨ ਤਲਾਕ ‘ਤੇ ਲਗਾਈ ਰੋਕ

ਸਰਕਾਰ ਨੂੰ ਕਾਨੂੰਨ ਬਣਾਊਣ ਲਈ ਦਿੱਤਾ ਛੇ ਮਹੀਨਾ ਦਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦਿਆਂ ਤਿੰਨ ਤਲਾਕ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਮੁਸਲਮਾਨਾਂ ਦੇ ਤਲਾਕ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾ ਲੈਂਦੀ, ਇਹ ਰੋਕ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਸਰਕਾਰ ਨੂੰ ਕਾਨੂੰਨ ਬਣਾਉਣ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਹੈ।
ਅਦਾਲਤ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਆਪਣੇ ਮਤਭੇਦਾਂ ਨੂੰ ਇੱਕ ਪਾਸੇ ਰੱਖ ਕੇ ਤਿੰਨ ਤਲਾਕ ਬਾਰੇ ਕਾਨੂੰਨ ਬਣਾਉਣ ਵਿੱਚ ਕੇਂਦਰ ਸਰਕਾਰ ਦੀ ਸਹਾਇਤਾ ਕੀਤੀ ਜਾਵੇ। ਅਦਾਲਤ ਨੇ ਇਸਲਾਮਕ ਦੇਸ਼ਾਂ ਵਿੱਚ ਤਿੰਨ ਤਲਾਕ ਦੇ ਖਾਤਮੇ ਦਾ ਹਵਾਲਾ ਦੇ ਕੇ ਪੁੱਛਿਆ ਕਿ ਕਿਉਂ ਆਜ਼ਾਦ ਭਾਰਤ ਇਸ ਤੋਂ ਛੁਟਕਾਰਾ ਨਹੀਂ ਪਾ ਸਕਦਾ। ਚੀਫ ਜਸਟਿਸ ਜੇ.ਐਸ. ਖੇਹਰ ਦੀ ਅਗਵਾਈ ਹੇਠਲੇ ਪੰਜ ਜੱਜਾਂ ਵਾਲੇ ਬੈਂਚ ਨੇ 18 ਮਈ ਨੂੰ ਇਸ ‘ਤੇ ਫੈਸਲਾ ਰਾਖਵਾਂ ਰੱਖ ਲਿਆ ਸੀ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …