ਪੰਜਾਬ ਤੇ ਹਰਿਆਣਾ ‘ਚ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਆਨੰਦ ਮੈਰਿਜ ਐਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਤੋਂ ਬਾਅਦ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ।ઠ ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੇ ਉਹਨਾਂ ਨੂੰ ਪੱਤਰ ਲਿਖ ਕੇ ਐਕਟ ਲਾਗੂ ਕੀਤੇ ਜਾਣ ਦੀ ਸੂਚਨਾ ਦਿੱਤੀ ਹੈ। ਇਹ ਮਾਮਲਾ ਉਹਨਾਂ ਨੇ ਮੁੱਖ ਮੰਤਰੀ ਕੋਲ ਚੁੱਕਿਆ ਸੀ। ਉਹਨਾਂ ਕਿਹਾ ਕਿ ਇਹ ਐਕਟ ਪਹਿਲਾਂ ਪੰਜਾਬ ਤੇ ਹਰਿਆਣਾ ਵਿਚ ઠਲਾਗੂ ਹੋ ਚੁੱਕਾ ਹੈ ਜਦਕਿ ਹੁਣ ਝਾਰਖੰਡ ਅਜਿਹਾ ਕਰਨ ਵਾਲਾ ਤੀਜਾ ਰਾਜ ਬਣ ਗਿਆ ઠਹੈ। ਉਹਨਾਂ ਕਿਹਾ ਕਿ ਉਹਨਾਂ ਨੇ ਇਹ ਐਕਟ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਕਰਵਾਉਣ ਦਾ ਬੀੜਾ ਚੁੱਕਿਆ ਹੈ। ਉਹਨਾਂ ਦੱਸਿਆ ਕਿ ਦਿੱਲੀ ਵਿਚ ਐਕਟ ਲਾਗੂ ਕੀਤੇ ਜਾਣ ਦੀ ਪ੍ਰਕਿਰਿਆ ਪੂਰੀ ਹੋਣ ਨੇੜੇ ਹੈ।
Check Also
ਪੰਜਾਬ ਤੇ ਹਰਿਆਣਾ ਦਾ ਪ੍ਰਦੂਸ਼ਣ ਵਧਾਏਗਾ ਪਾਕਿਸਤਾਨ
ਹਵਾ ਦਾ ਰੁਖ ਬਦਲਿਆ ਤਾਂ ਦੋਵਾਂ ਸੂਬਿਆਂ ਨੂੰ ਹੋਵੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਗਾਤਾਰ …