Breaking News
Home / ਪੰਜਾਬ / ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ

ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਕ ਜਨਹਿਤ ਪਟੀਸ਼ਨ ‘ਤੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਵਿਚ ਵੀ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਇਸ ਦੇ ਬਾਵਜੂਦ ਚੰਡੀਗੜ੍ਹ ਨਗਰ ਨਿਗਮ ਵਿਚ ਨਾਮਜ਼ਦ ਕੌਂਸਲਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ, ਜੋ ਕਿ ਨਿਯਮਾਂ ਦੀ ਉਲੰਘਣਾ ਹੈ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …