ਐਸਜੀਪੀਸੀ ਪ੍ਰਧਾਨ ਪ੍ਰੋ. ਬਡੂੰਗਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਮਾਮਲੇ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਵਿਚ ਤਣਾਅ ਹੋਣ ਦੇ ਅਸਾਰ ਬਣੇ ਹੋਏ ਹਨ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖਾਂ ਨੂੰ ਗੁਰੂ ਘਰਾਂ ਦੀ ਸੁਰੱਖਿਆ ਲਈ ਤਿਆਰ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਲੋਕ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਕਰਨ ਲਈ ਘਟੀਆ ਹਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਗੁਰੂ ਘਰਾਂ ਦੇ ਬਾਹਰ ਇਕੱਠੀ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਦਾਲਤ ਫੈਸਲਾ ਕਰੇ, ਲੋਕਾਂ ਨੂੰ ਉਸ ‘ਤੇ ਅਮਲ ਕਰਨਾ ਚਾਹੀਦਾ ਹੈ। ਇਸੇ ਦੌਰਾਨ ਦਲ ਖਾਲਸਾ ਨੇ ਵੀ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …