Breaking News
Home / ਭਾਰਤ / ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਹਾਈ ਅਲਰਟ

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਹਾਈ ਅਲਰਟ

25 ਅਗਸਤ ਨੂੰ ਡੇਰਾ ਸਿਰਸਾ ਮੁਖੀ ਦੀ ਪੇਸ਼ੀ ਦੇ ਮੱਦੇਨਜ਼ਰ ਧਾਰਾ 144 ਲਾਗੂ
ਪੰਚਕੁਲਾ/ਬਿਊਰੋ ਨਿਊਜ਼
ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਸਰਕਾਰ ਨੇ ਧਾਰਾ 144 ਵੀ ਲਾਗੂ ਕਰ ਦਿੱਤੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪੂਰੀ ਚੌਕਸੀ ਨਾਲ ਤਲਾਸ਼ੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਡੇਰਾ ਪ੍ਰੇਮੀਆਂ ਦੇ ਨਾਮ ਚਰਚਾ ਘਰਾਂ ਵਿਚ ਡੰਡੇ ਤੇ ਹੋਰ ਹਥਿਆਰਾਂ ‘ਤੇ ਵੀ ਰੋਕ ਲਾ ਦਿੱਤੀ ਹੈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੰਚਕੂਲਾ ਵਿਚ ਤਿੰਨ ਦਿਨਾਂ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ।

 

Check Also

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ

ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …