ਗੂਗਲ, ਫੇਸਬੁੱਕ ਤੇ ਯਾਹੂ ਤੋਂ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਐਡਵੋਕੇਟ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ, ਫੇਸਬੁੱਕ ਤੇ ਯਾਹੂ ਤੋਂ ਜਵਾਬ ਮੰਗਿਆ ਹੈ। ਇਸ ਵਿੱਚ ਇੰਟਰਨੈੱਟ ਅਧਾਰਤ ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਦੇ ਲਿੰਕ ਹਟਾਉਣ ਦੇ ਨਿਰਦੇਸ਼ ਦੇਣ ਦੀ ਗੱਲ ਕਹੀ ਗਈ ਹੈ। ਇਸ ਖੇਡ ਦੀ ਵਜ੍ਹਾ ਨਾਲ ਦੁਨੀਆ ਭਰ ਵਿੱਚ ਕਈ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਕਾਰਜਕਾਰੀ ਚੀਫ ਜਸਟਿਸ ਗੀਤ ਮਿੱਤਲ ਤੇ ਜਸਟਿਸ ਸੀ ਹਰੀਸ਼ੰਕਰ ਦੇ ਬੈਂਚ ਨੇ ਕੇਂਦਰ ਤੇ ਦਿੱਲੀ ਪੁਲਿਸ ਨੂੰ ਵੀ ਨੋਟਿਸ ਜਾਰੀ ਕਰਕੇ ਇਸ ਗੇਮ ਨੂੰ ਲੈ ਕੇ ਚੁੱਕੇ ਕਦਮਾਂ ਦੀ ਜਾਣਕਾਰੀ ਮੰਗੀ ਹੈ।
ਇੰਟਰਨੈੱਟ ਕੰਪਨੀਆਂ ਦੀਆਂ ਭਾਰਤੀ ਇਕਾਈਆਂ ਨੂੰ ਨੋਟਿਸ ਜਾਰੀ ਕਰਦੇ ਹੋਏ ਬੈਂਚ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਰਿਪੋਰਟ ਵੀ ਦਾਇਰ ਕਰਨ। ਚੇਤੇ ਰਹੇ ਕਿ ਪਟੀਸ਼ਨ ਵਿੱਚ ਭਾਰਤ ਤੇ ਵਿਦੇਸ਼ਾਂ ਵਿੱਚ ਇਸ ਦੀ ਵਜ੍ਹਾ ਨਾਲ ਸਾਹਮਣੇ ਆ ਰਹੇ ਖੁਦਕੁਸ਼ੀ ਦੇ ਮਾਮਲਿਆਂ ਦਾ ਹਵਾਲਾ ਦਿੱਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …