17.6 C
Toronto
Monday, June 29, 2026
spot_img
Homeਪੰਜਾਬਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ ਰੱਖਣ...

ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ ਰੱਖਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ ‘ਚ ਪੰਜਾਬ  ਸਰਕਾਰ ਦੇ ਸਾਰੇ ਦਫਤਰ ਭਲਕੇ ਬੰਦ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਭਲਕੇ 25 ਅਗਸਤ ਨੂੰ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਿਵਲ ਸਰਜਨਾਂ ਨੂੰ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਦੀ ਹਾਜ਼ਰੀ ਯਕੀਨੀ ਕਰਨ ਲਈ ਕਿਹਾ ਗਿਆ ਹੈ ।ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਜ਼ਰੂਰੀ ਦਵਾਈਆਂ ਦਾ ਸਟਾਕ ਤਿਆਰ ਰੱਖਣ ਲਈ ਵੀ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ਵਿਚ ਭਲਕੇ 25 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਸਾਰੇ ਸਕੂਲ ਕਾਲਜ ਵੀ ਭਲਕੇ ਬੰਦ ਰਹਿਣਗੇ।

RELATED ARTICLES
POPULAR POSTS