Breaking News
Home / ਭਾਰਤ / ਭਾਰਤ ਤੇ ਨੇਪਾਲ ‘ਚ ਹੋਏ 8 ਸਮਝੌਤੇ

ਭਾਰਤ ਤੇ ਨੇਪਾਲ ‘ਚ ਹੋਏ 8 ਸਮਝੌਤੇ

ਨਸ਼ੀਲੇ ਪਦਾਰਥਾਂ ਨੂੰ ਕੰਟਰੋਲ ਕਰਨ ਲਈ ਵੀ ਬਣੀ ਸਹਿਮਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੰਟਰੋਲ ਕਰਨ ਸਮੇਤ 8 ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਵਲੋਂ ਦੋ-ਪੱਖੀ ਰਣਨੀਤੀ ਅਤੇ ਖੇਤਰੀ ਮੁੱਦਿਆਂ ਬਾਰੇ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਦੇਉਬਾ ਨਾਲ ਸਾਂਝੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਸਾਡੀ ਸਾਂਝੇਦਾਰੀ ਦੇ ਪਹਿਲੂਆਂ ਦੀ ਸਮੀਖਿਆ ਕਰਦੇ ਹੋਏ ਸਕਾਰਾਤਮਕ ਬੈਠਕ ਹੋਈ। ਉਨ੍ਹਾਂ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਉਨ੍ਹਾਂ ਦੇ ਦੇਸ਼ ਦੇ ਵਿਕਾਸ ਨੂੰ ਲੈ ਕੇ ਵਚਨਬੱਧ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …