ਕਿਹਾ, ਹੁਣ ਸਰਦਾਰਾਂ ਦਾ ਨਹੀਂ ਉਡਾਇਆ ਜਾਵੇਗਾ ਮਜ਼ਾਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਖਿਆ ਹੈ ਕਿ ਹੁਣ ਚੁਟਕਲਿਆਂ ਰਾਹੀਂ ਸਰਦਾਰਾਂ ਦਾ ਮਜ਼ਾਕ ਨਹੀਂ ਉਡਾਇਆ ਜਾਵੇਗਾ। ਇਸ ਸਬੰਧੀ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਉੱਤੇ ਗ਼ੌਰ ਕਰਦਿਆਂ ਭਰੋਸਾ ਦਿੱਤਾ ਹੈ ਕਿ ਸਰਦਾਰਾਂ ਉੱਤੇ ਬਣਨ ਵਾਲੇ ਚੁਟਕਲਿਆਂ ਦਾ ਵਪਾਰੀਕਰਨ ਨਹੀਂ ਹੋਵੇਗਾ। ਚੀਫ਼ ਜਸਟਿਸ ਟੀ.ਐਸ. ਠਾਕੁਰ ਤੇ ਜਸਟਿਸ ਯੂ.ਯੂ. ਲਲਿਤ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਇਹ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇੱਕ ਹੋਰ ਜਨਹਿੱਤ ਪਟੀਸ਼ਨ ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਜਾ ਚੁੱਕੀ ਹੈ। ਪਟੀਸ਼ਨ ਵਿੱਚ ਵੱਖ-ਵੱਖ ਵੈੱਬਸਾਈਟਾਂ ਤੇ ਫ਼ਿਲਮਾਂ ਰਾਹੀਂ ਸਿੱਖਾਂ ਦੇ ਉਡਾਏ ਜਾਂਦੇ ਮਜ਼ਾਕ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਪਹਿਲਾਂ ਹੀ ਸਿੱਖ ਸੰਸਥਾਵਾਂ ਨੂੰ ਚੁਟਕਲਿਆਂ ‘ਤੇ ਪਾਬੰਦੀ ਕਿਸ ਤਰ੍ਹਾਂ ਲਾਈ ਜਾ ਸਕਦੀ ਹੈ, ਬਾਰੇ ਸੁਝਾਅ ਦੇਣ ਲਈ ਆਖ ਚੁੱਕਾ ਹੈ। ਇਸ ਮਾਮਲੇ ਉੱਤੇ ਹੁਣ ਅਗਲੀ ਸੁਣਵਾਈ 14 ਅਪ੍ਰੈਲ ਨੂੰ ਹੋਵੇਗੀ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …