Breaking News
Home / ਪੰਜਾਬ / ਹਰਿਆਣਾ, ਪੰਜਾਬ ਤੇ ਚੰਡੀਗੜ੍ਹ ‘ਚ ਮੋਬਾਇਲ ਨੈਟਵਰਕ ਅਤੇ ਡਾਟਾ ਸੇਵਾਵਾਂ 72 ਘੰਟਿਆਂ ਲਈ ਹੋਣਗੀਆਂ ਬੰਦ

ਹਰਿਆਣਾ, ਪੰਜਾਬ ਤੇ ਚੰਡੀਗੜ੍ਹ ‘ਚ ਮੋਬਾਇਲ ਨੈਟਵਰਕ ਅਤੇ ਡਾਟਾ ਸੇਵਾਵਾਂ 72 ਘੰਟਿਆਂ ਲਈ ਹੋਣਗੀਆਂ ਬੰਦ

ਰਾਜਪਾਲ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਮ ਨਿਵਾਸ ਨੇ ਕਿਹਾ ਕਿ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਮੋਬਾਇਲ ਨੈਟਵਰਕ ਸੇਵਾਵਾਂ ਅਤੇ ਡਾਟਾ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਅਗਲੇ 72 ਘੰਟੇ ਲਈ ਬੰਦ ਰਹਿਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਕਿ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਬਾਇਲ ਇੰਟਰਨੈਟ ਸੇਵਾਵਾਂ ਅਤੇ ਡਾਟਾ ਸੇਵਾ ਬੰਦ ਕਰਨ ਲਈ ਨੋਟੀਫਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਉੱਤਰੀ ਰੇਲਵੇ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ 20 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਸ ਤਰ੍ਹਾਂ, ਚੰਡੀਗੜ੍ਹ ਅਤੇ ਪੰਚਕੂਲਾ ਆਉਣ ਵਾਲੀਆਂ ਹਰਿਆਣਾ ਰੋਡਵੇਜ਼ ਦੀ ਬੱਸਾਂ ਨੂੰ ਦੋ ਦਿਨਾਂ ਲਈ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ।

 

Check Also

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ …