ਕੁਆਲਾਲੰਪੁਰ : ਭਾਰਤੀ ਮੂਲ ਦੇ ਇੱਕ ਸਿੱਖ ਅਮਰ ਸਿੰਘ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ‘ਚ ਪਹਿਲੇ ਸਿੱਖ ਪੁਲਿਸ ਕਮਿਸ਼ਨਰ ਬਣ ਗਏ ਹਨ। ਅਮਰ ਸਿੰਘ (58) ਨੇ ਤਾਜੂਦੀਨ ਦੀ ਥਾਂ ਕੁਆਲਾਲੰਪੁਰ ਦੇ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਹੈ। ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਮਲੇਸ਼ੀਆ ਵਿੱਚ ਘੱਟ ਗਿਣਤੀ ਭਾਈਚਾਰੇ ਤੇ ਖਾਸ ਕਰਕੇ ਸਿੱਖਾਂ ਲਈ ਸਨਮਾਨ ਵਾਲੀ ਗੱਲ ਹੈ ਜੋ ਇੱਥੋਂ ਦੀ ਪੁਲਿਸ ਨਫਰੀ ਦਾ 0.16 ਫੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਤੋਂ ਸਾਬਤ ਹੁੰਦਾ ਹੈ ਕਿ ਪੁਲਿਸ ਫੋਰਸ ਦੀ ਲੀਡਰਸ਼ਿਪ ਆਪਣੇ ਅਧਿਕਾਰੀਆਂ ਨੂੰ ਤਰੱਕੀ ਦੇਣ ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਸਮੇਂ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕਰਦੀ। ਉਨ੍ਹਾਂ ਸ਼ਹਿਰ ਵਿੱਚ ਅਪਰਾਧ ਦਾ ਗਰਾਫ਼ 17.6 ਫੀਸਦੀ ਤੱਕ ਹੇਠਾਂ ਲਿਆਉਣ ਲਈ ਸਾਬਕਾ ਪੁਲਿਸ ਕਮਿਸ਼ਨਰ ਤਾਜੂਦੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਨਿਯੁਕਤੀ ਬਾਰੇ ਪਿਛਲੇ ਮਹੀਨੇ ਐਲਾਨ ਕੀਤਾ ਗਿਆ ਸੀ।
ਅਮਰ ਸਿੰਘ ਆਪਣੇ ਪਰਿਵਾਰ ਵਿੱਚੋਂ ਪੁਲਿਸ ਅਧਿਕਾਰੀ ਦੀ ਤੀਜੀ ਪੀੜ੍ਹੀ ਹਨ। ਉਨ੍ਹਾਂ ਕਿਸੇ ਵੀ ਮਲੇਸ਼ਿਆਈ ਸਿੱਖ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਅਹੁਦਾ ਹਾਸਲ ਕੀਤਾ ਹੈ। ਉਨ੍ਹਾਂ ਦੇ ਪਿਤਾ ਅਤੇ ਨਾਨਾ ਵੀ ਪੁਲਿਸ ਵਿੱਚ ਸਨ।
Check Also
ਟਰੂਡੋ ਸਰਕਾਰ ਡੇਗਣ ਦੀ ਇਕ ਹੋਰ ਕੋਸ਼ਿਸ਼ ਨਾਕਾਮ
ਕੰਸਰਵੇਟਿਵ ਆਗੂ ਪੋਲੀਵਰ ਵੱਲੋਂ ਰੱਖਿਆ ਆਖਰੀ ਬੇਭਰੋਸਗੀ ਮਤਾ ਵੀ ਠੁੱਸ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ …