Breaking News
Home / ਕੈਨੇਡਾ / ਹੰਬਰਵੁੱਡ ਸੀਨੀਅਰ ਕਲੱਬ ਵਲੋਂ ਭਾਰਤ ਦਾ ਅਜ਼ਾਦੀ ਦਿਵਸ ਮਨਾਇਆ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਭਾਰਤ ਦਾ ਅਜ਼ਾਦੀ ਦਿਵਸ ਮਨਾਇਆ

ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਭਾਰਤ ਦਾ 70ਵਾਂ ਅਜ਼ਾਦੀ ਦਿਵਸ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ, ਪ੍ਰਿੰਸੀਪਲ ਚਰਨ ਗਰੇਵਾਲ, ਐਡਵੋਕੇਟ ਗੁਰਮੇਲ ਸਿੰਘ ਢਿੱਲੋਂ ਅਤੇ ਪ੍ਰਮੋਧ ਸ਼ਰਮਾ ਨੇ ਭਾਰਤ ਦੇ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਭਾਰਤ ਦੇ ਇਤਿਹਾਸ ਅਤੇ ਇਸਦੀ ਮਹਾਨਤਾ ਬਾਰੇ ਚਾਨਣਾ ਪਾਇਆ। ਸੂਬੇਦਾਰ ਗੁਲਜ਼ਾਰ ਸਿੰਘ ਨੇ ਕਵਿਤਾ ਸੁਣਾਈ, ਅਵਤਾਰ ਸਿੰਘ ਬੈਂਸ ਨੇ ਸਟੇਜ ਦੀ ਸੇਵਾ ਕੀਤੀ। ਪਾਰਟੀ ਦਾ ਪ੍ਰਬੰਧ ਸੰਤੋਖ ਸਿੰਘ ਉਪਲ ਨੇ ਨਿਭਾਇਆ। ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ ਨੇ ਸਭ ਦਾ ਧੰਨਵਾਦ ਕੀਤਾ ਅਤੇ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ।

 

Check Also

ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ

ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …