Breaking News
Home / ਕੈਨੇਡਾ / ਪੰਥ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ਸਿੰਘ, ਮਾਲਟਨ ਗੁਰੂਘਰ ‘ਚ 28 ਅਗਸਤ ਤੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ

ਪੰਥ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ਸਿੰਘ, ਮਾਲਟਨ ਗੁਰੂਘਰ ‘ਚ 28 ਅਗਸਤ ਤੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ

ਮਾਲਟਨ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਪੰਥ ਪ੍ਰਸਿੱਧ ਵਿਦਵਾਨਾਂ ਕਥਾਕਾਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ 28 ਅਗਸਤ ਤੋਂ 3 ਸਤੰਬਰ ਤੱਕ ਸ਼ਾਮ 7:30 ਤੋਂ 8:30 ਤੱਕ ਇਕ ਹਫਤੇ ਲਈ ਵਿਸ਼ੇਸ਼ ਦੀਵਾਨ ਸਜਾਉਣਗੇ ਅਤੇ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕਰਨਗੇ। ਭਾਈ ਸਾਹਿਬ ਜੀ 3 ਸਤੰਬਰ ਤੋਂ ਹੋਣ ਵਾਲੇ ਨਗਰ ਕੀਰਤਨ ਵਿੱਚ ਵੀ ਹਾਜਰੀ ਭਰਨਗੇ। ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਤਮਰਸ ਕੀਰਤਨ ਦਰਬਾਰ ਵੀ 28 ਅਗਸਤ ਤੋਂ 3 ਸਤੰਬਰ ਤੱਕ ਸ਼ਾਮ 6 ਤੋਂ 7:30 ਤੱਕ ਹੋਣਗੇ ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਨਾਗਪੁਰੀ, ਭਾਈ ਗੁਰਮੇਲ ਸਿੰਘ ਸਾਬਕਾ ਹਜੂਰੀ ਰਾਗੀ ਅਤੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਵਿਸ਼ੇਸ਼ ਹਾਜਰੀ ਭਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਕਥਾ ਅਤੇ ਆਤਮਰਸ ਕੀਰਤਨ ਦਰਬਾਰ ਵਿੱਚ ਪ੍ਰੀਵਾਰਾਂ ਸਮੇਤ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਵਧੇਰੇ ਜਾਣਕਾਰੀ ਲਈ ਮਾਲਟਨ ਗੁਰੂਘਰ ਨਾਲ 905-671-1662 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …