Breaking News
Home / ਕੈਨੇਡਾ / ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ‘ਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ

ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ‘ਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ

ਬਰੈਂਪਟਨ ઠ: ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ 25 ਤੋਂ 27 ਅਗਸਤ 2017 ਤੱਕ ਆਖੰਡ ਪਾਠ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ ਵਿਖੇ ਪਾਏ ਜਾਣਗੇ ਅਤੇ ਉਪਰੰਤ ਕੀਰਤਨ ਦਰਬਾਰ ਹੋਵੇਗਾ। ਵਰਨਣਯੋਗ ਹੈ ਕਿ ਬਾਬਾ ਪਿਆਰਾ ਸਿੰਘ ਜੀ ਨੇ ਆਪਣੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਵਿੱਦਿਅਕ ਸੰਸਥਾਵਾਂ ਸ਼ੁਰੂ ਕਰਵਾਉਣ ਤੋਂ ਇਲਾਵਾ ਗੁਰਦੁਆਰਾ ਝਾੜ ਸਾਹਿਬ, ਚਮਕੌਰ ਸਾਹਿਬ ਅਤੇ ਮਾਛੀਵਾੜਾ ਸਾਹਿਬ ਸਮੇਤ ਬਹੁਤ ਸਾਰੇ ਗੁਦੁਆਰਿਆਂ ਦੀ ਸੇਵਾ ਕੀਤੀ। ਪ੍ਰਬੰਧਕਾਂ ਵੱਲੋਂ ਸਮੂਹ ਸਾਧ ਸੰਗਤ ਨੂੰ ਅਖੰਡ ਸਾਹਿਬ ਮੌਕੇ ਹਾਜ਼ਰੀਆਂ ਭਰਨ, ਸੇਵਾ ਕਰਨ ਅਤੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰੋਗਰਾਮ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਦੀਪੂ ਕਕਰਾਲਾ ਨਾਲ 416 994 4415 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਜਸਟਿਨ ਟਰੂਡੋ ਨੇ ਐਸਟ੍ਰਾਜੈਨੇਕਾ ਵੈਕਸੀਨ ਨੂੰ ਦੱਸਿਆ ਸੇਫ

ਟੋਰਾਂਟੋ/ਬਿਊਰੋ ਨਿਊਜ਼ : ਦੇਸ਼ ਵਿੱਚ ਐਸਟ੍ਰਾਜੈਨੇਕਾ ਵੈਕਸੀਨ ਦਾ ਟੀਕਾ ਲਵਾਏ ਜਾਣ ਤੋਂ ਬਾਅਦ ਕਥਿਤ ਤੌਰ …