19.2 C
Toronto
Tuesday, October 7, 2025
spot_img
Homeਭਾਰਤਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਪਹੁੰਚੀਆਂ ਪੰਜਾਬ

ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਪਹੁੰਚੀਆਂ ਪੰਜਾਬ

ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਦੀ ਨਜ਼ਰ ਮਾਲਵਾ ਬੈਲਟ ‘ਤੇ ਟਿਕੀ
ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਯੌਨ ਸ਼ੋਸ਼ਣ ਮਾਮਲੇ ਵਿਚ  ਪੰਚਕੂਲਾ ਦੀ ਸੀਬੀਆਈ ਅਦਾਲਤ ਵਿਚ 25 ਅਗਸਤ ਨੂੰ ਹੋ ਰਹੀ ਸੁਣਵਾਈ ਦੇ ਮੱਦੇਨਜ਼ਰ ਪੰਜਾਬ ਵਿਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 75 ਕੰਪਨੀਆਂ ਪਹੁੰਚ ਗਈਆਂ ਹਨ। ਇਨ੍ਹਾਂ ਕੰਪਨੀਆਂ ਨੂੰ ਪੰਜਾਬ ਦੇ ਸੰਵੇਦਨਸ਼ੀਲ ਅਤੇ ਅਤੀ ਸੰਵੇਦਨਸ਼ੀਲ ਇਲਾਕਿਆਂ ਵਿਚ ਤੈਨਾਤ ਵੀ ਕਰ ਦਿੱਤਾ ਗਿਆ ਹੈ। ਡੀਜੀਪੀ (ਲਾਅ ਐਂਡ ਆਰਡਰ) ਨੇ ਦੱਸਿਆ ਕਿ ਮਹਿਲਾ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਪਹੁੰਚ ਰਹੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਾਂਤੀ ਬਣਾਈ ਰੱਖਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਮੁਤਾਬਕ 22 ਇਲਾਕਿਆਂ ਨੂੰ ਜ਼ਿਆਦਾ ਸੰਵੇਦਨਸ਼ੀਲ ਮੰਨਿਆ ਗਿਆ ਹੈ। ਕੇਂਦਰ ਤੋਂ ਮੰਗਵਾਈ ਗਈ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਨੂੰ ਜ਼ਿਆਦਾ ਸੰਵੇਦਨਸ਼ੀਲ ਇਲਾਕਿਆਂ ਵਿਚ ਤੈਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਲਵਾ ਖੇਤਰ ਵਿਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਸੰਖਿਆ ਜ਼ਿਆਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਮਾਲਵਾ ਦੇ ਜ਼ਿਲ੍ਹਿਆਂ ਵਿਚ ਡੇਰਾ ਸ਼ਰਧਾਲੂਆਂ ਦੀਆਂ 35 ਲੱਖ ਤੋਂ ਜ਼ਿਆਦਾ ਵੋਟਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਦੋਆਬਾ ਅਤੇ ਮਾਝਾ ਵਿਚ ਵੀ ਡੇਰਾ ਸ਼ਰਧਾਲੂਆਂ ਦੀ ਤਾਦਾਦ ਕਾਫੀ ਜ਼ਿਆਦਾ ਹੈ।

RELATED ARTICLES
POPULAR POSTS