ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਕਿਹਾ ਹੈ ਕਿ ਉਹ 5 ਸਿਤਾਰਾ ਹੋਟਲਾਂ ਵਿਚ ਠਹਿਰਨ ਤੋਂ ਬਚਣ। ਉਨ੍ਹਾਂ ਅਪਣੇ ਮੰਤਰੀਆਂ ਨੂੰ 5 ਸਿਤਾਰਾ ਹੋਟਲਾਂ ਵਿਚ ਰਹਿਣ ਅਤੇ ਉਨ੍ਹਾਂ ਦੇ ਮੰਤਰਾਲਿਆਂ ਨਾਲ ਜੁੜੇ ਜਨਤਕ ਖੇਤਰ ਦੇ ਅਦਾਰਿਆਂ (ਪੀਐਸਯੂ) ਤੋਂ ਲਾਭ ਲੈਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਵਿਚ ਕਾਰਾਂ ਦੀ ਵਰਤੋਂ ਵੀ ਸ਼ਾਮਲ ਹੈ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਮੰਤਰੀਆਂ ਨੂੰ ਰੁਕਣ ਲਈ ਕਿਹਾ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਇਹ ਗੱਲਾਂ ਕਹੀਆਂ। ਕਿਹਾ ਜਾ ਰਿਹਾ ਹੈ ਕਿ ਉਹ ਕੁੱਝ ਮੰਤਰੀਆਂ ਦੇ ਫ਼ਾਈਵ ਸਟਾਰ ਹੋਟਲਾਂ ਵਿਚ ਰਹਿਣ ਦੀ ਆਦਤ ਤੋਂ ਨਾਖ਼ੁਸ਼ ਹਨ। ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਇਹ ਸਪੱਸ਼ਟ ਕਰ ਦਿਤਾ ਕਿ ਸਰਕਾਰੀ ਕੰਮ ਦੇ ਸਮੇਂ ਉਨ੍ਹਾਂ ਨੂੰ ਸਰਕਾਰੀ ਘਰ ਵਿਚ ਰਹਿਣਾ ਚਾਹੀਦਾ ਹੈ। ਪੰਜ ਸਿਤਾਰਾ ਹੋਟਲ ਵਿਚ ਰਹਿਣ ਦੀ ਆਦਤ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਮੰਤਰੀਆਂ ਨੂੰ ਦੱਸਿਆ ਕਿ ਉਹ ਅਪਣੇ ਮੰਤਰਾਲਿਆਂ ਅਧੀਨ ਆਉਂਦੇ ਜਨਤਕ ਖੇਤਰ ਦੇ ਅਦਾਰਿਆਂ ਦੀਆਂ ਗੱਡੀਆਂ ਅਪਣੇ ਲਈ ਵਰਤਦੇ ਹਨ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਪ੍ਰਧਾਨ ਮੰਤਰੀ ਨੇ ਮੰਤਰੀਆਂ ਸਾਹਮਣੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਨਾਲ ਸਮਝੌਤਾ ਨਹੀਂ ਕਰਨਗੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …