Breaking News
Home / ਪੰਜਾਬ / ਡੇਰਾ ਮਾਮਲੇ ‘ਤੇ ਸੁਖਬੀਰ ਬਾਦਲ ਨੇ ਤੋੜੀ ਚੁੱਪੀ

ਡੇਰਾ ਮਾਮਲੇ ‘ਤੇ ਸੁਖਬੀਰ ਬਾਦਲ ਨੇ ਤੋੜੀ ਚੁੱਪੀ

ਕਿਹਾ, ਕੋਈ ਵੀ ਇਨਸਾਨ ਕਾਨੂੰਨ ਤੋਂ ਉਪਰ ਨਹੀਂ
ਅੰਮ੍ਰਿਤਸਰ/ਬਿਊਰੋ ਲਿਊਜ਼
ਡੇਰਾ ਸਿਰਸਾ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਬਿਲਕੁਲ ਹੀ ਚੁੱਪੀ ਧਾਰੀ ਹੋਈ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ। ਪਰ ਅੱਜ ਅੰਮ੍ਰਿਤਸਰ ਵਿਚ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਡੇਰਾ ਸਿਰਸਾ ਮਾਮਲੇ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਹਾਈਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਕੋਈ ਵੀ ਇਨਸਾਨ ਕਾਨੂੰਨ ਤੋਂ ਉੱਤੇ ਨਹੀਂ ਹੈ। ਉਨ੍ਹਾਂ ਇਸ ਨੂੰ ਦਲੇਰਾਨਾ ਫੈਸਲਾ ਦੱਸਦਿਆਂ ਇਸ ਦਾ ਸਵਾਗਤ ਕੀਤਾ। ਪੰਚਕੁਲਾ ਵਿਚ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀਆਂ ਦੇ ਪੁੱਜਣ ਬਾਰੇ ਉਨ੍ਹਾਂ ਹਰਿਆਣਾ ਸਰਕਾਰ ਦੀ ਨੁਕਤਾਚੀਨੀ ਕੀਤੀ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਅੱਜ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …