ਭਲਕੇ ਤੋਂ ਪੰਜਾਬ ‘ਚ ਇੰਟਰਨੈਟ ਸੇਵਾ ਸ਼ੁਰੂ ਹੋ ਜਾਵੇਗੀ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਦਾ ਮਾਹੌਲ ਹੈ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀਪੀ ਬਦਨੌਰ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਕੋਈ ਅਣਸੁਖਾਵੀਂ ਘਟਨਾ ਦੀ ਖਬਰ ਨਹੀਂ ਮਿਲੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੱਲ੍ਹ ਸਵੇਰ ਤੋਂ ਇੰਟਰਨੈੱਟ ਸੇਵਾ ਸ਼ੁਰੂ ਕਰ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਸਕੂਲ-ਕਾਲਜ ਖੋਲ੍ਹਣ ਬਾਰੇ ਉਹ ਕੱਲ੍ਹ ਸਵੇਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲ਼ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬਾ ਹੁਣ ਸ਼ਾਂਤ ਹੈ। ਪੈਰਾ ਮਿਲਟਰੀ ਫੋਰਸਾਂ ਨੂੰ ਹਟਾਉਣ ਬਾਰੇ ਵੀ ਫੈਸਲਾ ਭਲਕੇ ਹੀ ਲਿਆ ਜਾਏਗਾ। ਉਨ੍ਹਾਂ ਕਿਹਾ ਕਿ ਪੈਰਾ ਮਿਲਟਰੀ ਫੋਰਸਾਂ ਦੀ ਤਾਇਨਾਤੀ ਦੀ ਖਰਚਾ ਡੇਰਾ ਸਿਰਸਾ ਦੇ ਸਿਰ ਪਾਇਆ ਜਾਏਗਾ। ਇਸ ਬਾਰੇ ਹਾਈਕੋਰਟ ਕੋਲ ਪਹੁੰਚ ਕੀਤੀ ਜਾਏਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …