ਭਾਰਤੀ ਜਨਤਾ ਪਾਰਟੀ ਨੇ ਮੰਨੀ ਹਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਦੀ ਬਵਾਨਾ ਵਿਧਾਨ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ‘ਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਪਾਰਟੀ ਨੇ ਬਵਾਨਾ ਦੀ ਜ਼ਿੰਮੇਵਾਰੀ ਗੋਪਾਲ ਰਾਏ ਨੂੰ ਦਿੱਤੀ ਸੀ ਅਤੇ ਜਿੱਤ ਤੋਂ ਬਾਅਦ ਉਨ੍ਹਾਂ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਨਾਲ ਹੀ ਉਹਨਾਂ ਭਾਜਪਾ ਦੇ ਉਮੀਦਵਾਰ ਵੇਦ ਪ੍ਰਕਾਸ਼ ਨੂੰ ਧੋਖੇਬਾਜ਼ ਦੱਸਿਆ ਅਤੇ ਕਿਹਾ ਕਿ ਦਿੱਲੀ ਦੀ ਜਨਤਾ ਨੂੰ ਧੋਖੇਬਾਜ਼ ਲੋਕ ਬਰਦਾਸ਼ਤ ਨਹੀਂ ਹਨ। ਗੋਪਾਲ ਰਾਏ ਨੇ ਕਿਹਾ ਕਿ ਜਨਤਾ ਨੇ ਦਿੱਲੀ ਸਰਕਾਰ ਦੇ ਕੰਮ ਨੂੰ ਦੇਖਦਿਆਂ ਉਨ੍ਹਾਂ ਨੂੰ ਜਿਤਾਇਆ ਹੈ। ਚੇਤੇ ਰਹੇ ਕਿ ਸਾਬਕਾ ਵਿਧਾਇਕ ਵੇਦ ਪ੍ਰਕਾਸ਼ ਨਗਰ ਨਿਗਮ ਚੋਣਾਂ ਮੌਕੇ ਭਾਜਪਾ ਵਿਚ ਸ਼ਾਮਲ ਹੋ ਗਿਆ ਸੀ। ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹੋਈ ਜਿੱਤ ਤੋਂ ਬਾਅਦ ਪੰਜਾਬ ਦੀ ਪਾਰਟੀ ਲੀਡਰਸ਼ਿਪ ਵਿਚ ਖੁਸ਼ੀ ਦੇਖਣ ਨੂੰ ਮਿਲੀ ਹੈ। ਦੂਜੇ ਪਾਸੇ ਗੋਆ ਵਿਚ ਦੋ ਸੀਟਾਂ ‘ਤੇ ਜ਼ਿਮਨੀ ਹੋਈ ਤੇ ਦੋਵੇਂ ਸੀਟਾਂ ਭਾਜਪਾ ਦੇ ਹਿੱਸੇ ਆਈਆਂ ਹਨ। ਭਾਜਪਾ ਉਮੀਦਵਾਰ ਮਨੋਹਰ ਪਾਰੀਕਰ ਨੇ ਵੀ ਜਿੱਤ ਹਾਸਲ ਕੀਤੀ ਹੈ, ਜੋ ਗੋਆ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਿਰਾਜਮਾਨ ਹਨ।