ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਲਗਾਈ ਫਿਟਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਰਮੀਤ ਰਾਮ ਰਹੀਮ ਤੋਂ ਬਾਅਦ ਹੁਣ ਬਾਰੀ ਆਸਾ ਰਾਮ ਦੀ ਹੈ। ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਗੁਜਰਾਤ ਦੇ ਗਾਂਧੀ ਨਗਰ ਵਿਚ ਚੱਲ ਰਹੀ ਆਸਾ ਰਾਮ ਖਿਲਾਫ ਧੀਮੀ ਸੁਣਵਾਈ ‘ਤੇ ਸਵਾਲ ਚੁੱਕੇ ਹਨ। ਇਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਫਿਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਪੁੱਛਿਆ ਕਿ ਮਾਮਲੇ ਦੀ ਸੁਣਵਾਈ ਵਿਚ ਦੇਰੀ ਕਿਉਂ ਹੋ ਰਹੀ ਹੈ। ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਕੋਲੋਂ ਪੁੱਛਿਆ ਕਿ ਹੁਣ ਤੱਕ ਪੀੜਤ ਦੇ ਬਿਆਨ ਕਿਉਂ ਨਹੀਂ ਦਰਜ ਕੀਤੇ ਗਏ। ਚੇਤੇ ਰਹੇ ਕਿ ਆਸਾ ਰਾਮ ਅਤੇ ਉਸਦਾ ਪੁੱਤਰ ਨਰਾਇਣ ਸਵਾਮੀ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਹਵਾ ਖਾ ਰਹੇ ਹਨ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …