ਹੰਗਾਮੇ ਕਾਰਨ ਸਦਨ ਦੀ ਕਾਰਵਾਈ ਉਠਾਉਣੀ ਪਈ; ਕਾਂਗਰਸ ਵਲੋਂ ਵਾਕਆਊਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ‘ਤੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਸਿਫ਼ਰ ਕਾਲ ਦੌਰਾਨ ਐਸਵਾਈਐਲ ਦੇ ਮੁੱਦੇ ‘ਤੇ ਬੋਲਣ ਲਈ ਉਠੇ ਤਾਂ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਕਾਰਨ ਵਿਰੋਧੀ ਧਿਰ ਦੇ ਮੈਂਬਰ ਨਾਅਰੇ ਮਾਰਦੇ ਹੋਏ ਸਪੀਕਰ ਦੇ ਆਸਣ ਸਾਹਮਣੇ ਆ ਗਏ। ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰ ਦੇ ਨੇਤਾ ਅਤੇ ਹੋਰ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਸਪੀਕਰ ਨੇ ਵਿਰੋਧੀ ਧਿਰ ਨੂੰ ਜਦੋਂ ਮੁੜ ਬੋਲਣ ਦੀ ਇਜਾਜ਼ਤ ਨਾ ਦਿੱਤੀ ਤਾਂ ਕਾਂਗਰਸ ਦੇ ਮੈਂਬਰ ਮੁੜ ਸਦਨ ਦੇ ਵਿਚਕਾਰ ਆ ਗਏ। ਸਪੀਕਰ ਨੇ ਸਦਨ ਦੀ ਕਾਰਵਾਈ ਚਲਾਉਣ ਦਾ ਐਲਾਨ ਕਰ ਦਿੱਤਾ ਤਾਂ ਕਾਂਗਰਸ ਦੇ ਮੈਂਬਰ ਵਾਕਆਊਟ ਕਰ ਗਏ ਅਤੇ ਫੇਰ ਸਦਨ ਵਿੱਚ ਨਹੀਂ ਆਏ। ਵਿਰੋਧੀ ਧਿਰ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਐਸਵਾਈਐਲ ਦੇ ਮੁੱਦੇ ‘ਤੇ ਗੁੰਮਰਾਹ ਕਰ ਰਹੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …