Breaking News
Home / ਪੰਜਾਬ / ਪ੍ਰੋ. ਬਡੂੰਗਰ ਨੇ ਡੇਰਾ ਮਾਮਲੇ ‘ਚ ਹਰਿਆਣਾ ਸਰਕਾਰ ਦੀ ਦੱਸਿਆ ਫੇਲ੍ਹ

ਪ੍ਰੋ. ਬਡੂੰਗਰ ਨੇ ਡੇਰਾ ਮਾਮਲੇ ‘ਚ ਹਰਿਆਣਾ ਸਰਕਾਰ ਦੀ ਦੱਸਿਆ ਫੇਲ੍ਹ

ਕੈਪਟਨ ਅਮਰਿੰਦਰ ਅਤੇ ਮੀਡੀਆ ਦੀ ਕੀਤੀ ਸ਼ਲਾਘਾ
ਪਟਿਆਲਾ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਾ ਰਿਪੋਰਟ ਕਾਰਡ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੰਗੇ ਨੰਬਰ ਦਿੰਦਿਆਂ ਪਾਸ ਕੀਤਾ ਹੈ, ਉੱਥੇ ਦੂਜੇ ਪਾਸੇ ਹਰਿਆਣਾ ਸਰਕਾਰ ਨੂੰ ਹਰ ਮੋਰਚੇ ‘ਤੇ ਫੇਲ੍ਹ ਕਰਾਰ ਦਿੱਤਾ ਹੈ।
ਪਟਿਆਲਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਉਹ ਸਮੁੱਚੀ ਨਿਆਂ ਪ੍ਰਣਾਲੀ ਦੀ ਸ਼ਲਾਘਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਦਾ ਕਾਨੂੰਨ ਪ੍ਰਤੀ ਵਿਸ਼ਵਾਸ ਹੋਰ ਵੀ ਵਧਾ ਲਿਆ ਹੈ। ਪ੍ਰੋ. ਬਡੂੰਗਰ ਨੇ ਮੀਡੀਆ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਨ੍ਹਾਂ ਲੋਕਾਂ ਸਾਹਮਣੇ ਸੱਚ ਲਿਆਉਣ ਵਿੱਚ ਕੋਈ ਝਿਜਕ ਨਹੀਂ ਮੰਨੀ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵੀ ਕਿਹਾ ਹੈ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਸਿੱਖਾਂ ਦੇ ਮਨਾਂ ਨੂੰ ਸਕੂਨ ਮਿਲਿਆ ਹੈ ਤੇ ਲੋਕਾਂ ਦਾ ਅਦਾਲਤਾਂ ਪ੍ਰਤੀ ਵਿਸ਼ਵਾਸ ਵਧਿਆ ਹੈ।

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …