ਦੋ ਪੁਲਿਸ ਅਧਿਕਾਰੀਆਂ ਨੂੰ 17-17 ਸਾਲ ਦੀ ਕੈਦ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਅੱਜ ਇਕ ਅਦਾਲਤ ਦੇ ਜੱਜ ਅਸਗਰ ਖਾਨ ਨੇ ਕਰੀਬ ਇਕ ਦਹਾਕਾ ਪੁਰਾਣੇ ਬੇਨਜ਼ੀਰ ਭੁੱਟੋ ਹੱਤਿਆ ਕਾਂਡ ਮਾਮਲੇ ਵਿਚ ਸਾਬਕਾ ਮਿਲਟਰੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਮੁਸ਼ਰਫ ਦੀ ਸੰਪਤੀ ਜਬਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 2 ਸੀਨੀਅਰ ਪੁਲਿਸ ਅਧਿਕਾਰੀਆਂ ਅਜੀਜ਼ ਅਤੇ ਸ਼ਹਿਜਾਦ ਨੂੰ 17-17 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਅਤੇ 5-5 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਹੈ। ਚੇਤੇ ਰਹੇ ਕਿ ਪਾਕਿਸਤਾਨ ਵਿਚ ਚੋਣ ਪ੍ਰਚਾਰ ਦੌਰਾਨ 27 ਦਸੰਬਰ 2007 ਨੂੰ ਰਾਵਲਪਿੰਡੀ ਦੇ ਲਿਆਕਤ ਬਾਗ ਵਿਚ ਇਕ ਸਮਾਗਮ ਦੌਰਾਨ ਬੇਨਜ਼ੀਰ ਭੁੱਟੋ ਦੀ ਹੱਤਿਆ ਕਰ ਦਿੱਤੀ ਗਈ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …