Breaking News
Home / ਭਾਰਤ / ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਘਰ ਸੀਨੀਅਰ ਨੇਤਾਵਾਂ ਦੀ ਮੀਟਿੰਗ

ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਘਰ ਸੀਨੀਅਰ ਨੇਤਾਵਾਂ ਦੀ ਮੀਟਿੰਗ

ਮੰਤਰੀ ਮੰਡਲ ‘ਚ ਵਾਧੇ ਬਾਰੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਨਵੀਂ ਦਿੱਲੀ ਸਥਿਤ ਘਰ ਵਿਚ ਅੱਜ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਅਰੁਣ ਜੇਤਲੀ ਸਮੇਤ ਕਈ ਕੇਂਦਰੀ ਮੰਤਰੀ ਹਾਜ਼ਰ ਹੋਏ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ 8 ਕੇਂਦਰੀ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਮੰਤਰੀ ਮੰਡਲ ‘ਚ ਵਾਧੇ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਕਿਉਂਕਿ ਅਰੁਣ ਜੇਤਲੀ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਉਹ ਜ਼ਿਆਦਾ ਦਿਨ ਰੱਖਿਆ ਮੰਤਰੀ ਨਹੀਂ ਰਹਿਣਗੇ। ਇਸ ਤੋਂ ਲੱਗਦਾ ਹੈ ਕਿ ਦੇਸ਼ ਹੁਣ ਨਵਾਂ ਰੱਖਿਆ ਮੰਤਰੀ ਮਿਲਣ ਵਾਲਾ ਹੈ। ਇਹ ਵੀ ਪਤਾ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਤੋਂ 5 ਸਤੰਬਰ ਤੱਕ ਚੀਨ ਵਿਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਮੰਤਰੀ ਮੰਡਲ ਦਾ ਵਿਸਥਾਰ ਹੋ ਜਾਵੇਗਾ।

Check Also

ਮੋਦੀ ਨੂੰ ਮਿਲਿਆ ਕੁਵੈਤ ਦਾ ਸਰਵਉੱਚ ਸਨਮਾਨ

‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਕੀਤਾ ਗਿਆ ਸਨਮਾਨ ਕੁਵੈਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …