19 ਵਿਅਕਤੀਆਂ ਦੀ ਮੌਤ, 36 ਜ਼ਖ਼ਮੀ, ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਜ਼ਾਹਰ
ਮੁੰਬਈ/ਬਿਊਰੋ ਨਿਊਜ਼
ਮੁੰਬਈ ਵਿਚ ਤੇਜ਼ ਮੀਂਹ ਤੋਂ ਬਾਅਦ ਜੇਜੇ ਮਾਰਗ ‘ਤੇ ਇਕ 5 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 36 ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਚੇਤੇ ਰਹੇ ਕਿ ਪਿਛਲੇ ਦਿਨੀਂ ਮੁੰਬਈ ਵਿਚ 316 ਐਮ ਐਮ ਮੀਂਹ ਪਿਆ ਸੀ ਅਤੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਸੀ। ਇਹ ਇਮਾਰਤ ਜੋ ਡਿੱਗੀ ਹੈ, ਉਹ ਮੁੰਬਈ ਦੇ ਭਿੰਡੀ ਬਜ਼ਾਰ ਵਿਚ ਹੈ। ਹਾਦਸਾ ਸਵੇਰੇ ਕਰੀਬ ਸਾਢੇ 8 ਵਜੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਇਸ ਇਮਾਰਤ ਵਿਚ 13 ਪਰਿਵਾਰ ਰਹਿ ਰਹੇ ਸਨ ਅਤੇ ਇਹ ਇਮਾਰਤ 117 ਸਾਲ ਪੁਰਾਣੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …