15.4 C
Toronto
Friday, June 26, 2026
spot_img
Homeਪੰਜਾਬਹਰਿਆਣਾ ਦੇ ਜੇਲ੍ਹ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ

ਹਰਿਆਣਾ ਦੇ ਜੇਲ੍ਹ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ

ਰਾਮ ਰਹੀਮ ਨੂੰ ਜੇਲ੍ਹ ‘ਚ ਮਿਲਦੀ ਹੈ ਆਮ ਕੈਦੀਆਂ ਵਾਂਗ ਦਾਲ-ਰੋਟੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਜੇਲ੍ਹ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ઠਬਲਾਤਕਾਰ ਦੇ ਦੋਸ਼ ਵਿਚ ਸਜ਼ਾਯਾਫ਼ਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਆਮ ਕੈਦੀਆਂ ਵਾਂਗ ਰੱਖਿਆ ਗਿਆ ਹੈ। ਡੇਰਾ ਮੁਖੀ ਨੂੰ ਕੋਈ ਵਾਧੂ ਸਹੂਲਤ ਨਹੀਂ ਦਿਤੀ ਜਾ ਰਹੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਨੂੰ ਆਮ ਕੈਦੀਆਂ ਵਾਂਗ ਦਾਲ ਰੋਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਦੇਰ ਪਹਿਲਾਂ ਤੋਂ ਹੀ ਦਾਲ ਰੋਟੀ ਦਾ ਜੇਲ੍ਹ ਵਿਚ ਪ੍ਰਬੰਧ ਕੀਤਾ ਜਾਂਦਾ ਰਿਹਾ ਹੈ, ਪਰ ਹੁਣ ਕਾਲੇ ਛੋਲੇ, ਰਾਜਮਾਂਹ, 250 ਗ੍ਰਾਮ ਦੁੱਧ ਤੇ ਪੰਜ ਰੋਟੀਆਂ ਦਾ ਬੰਦੋਬਸਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।

 

RELATED ARTICLES
POPULAR POSTS