Breaking News
Home / ਪੰਜਾਬ / ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਦੋਸ਼ ਵਿਚ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾ ਗ੍ਰਿਫ਼ਤਾਰ

ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਦੋਸ਼ ਵਿਚ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾ ਗ੍ਰਿਫ਼ਤਾਰ

7 ਦਿਨਾਂ ‘ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਚਕੂਲਾ ਵਿਸ਼ੇਸ਼ ਸੀਬੀਆਈ ਅਦਾਲਤ ਵਿਚ 25 ਅਗਸਤ ਨੂੰ ਪੇਸ਼ੀ ਮਗਰੋਂ ਪੰਚਕੂਲਾ ਵਿਚ ਹਿੰਸਾ ਭੜਕ ਗਈ ਸੀ। ਹਿੰਸਾ ਭੜਕਾਉਣ ਦੇ ਦੋਸ਼ ਵਿਚ ਨਾਮਜ਼ਦ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾਂ ਨੂੰ ਗ੍ਰਿਫਤਾਰੀ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਧੀਮਾਨ ਡੇਰੇ ਸਿਰਸਾ ਦੀ ‘ਸੱਚ ਕਹੂੰ’ ਅਖ਼ਬਾਰ ਦਾ ਪੱਤਰਕਾਰ ਹੈ।
ਉਧਰ ਦੂਜੇ ਪਾਸੇ ਹਰਿਆਣਾ ਪੁਲਿਸ ਦੇ ਪੰਜ ਮੁਲਾਜ਼ਮ ਜੋ ਡੇਰਾ ਸਿਰਸਾ ਮੁਖੀ ਦੀ ਸੁਰੱਖਿਆ ਦਾ ਹਿੱਸਾ ਸਨ, ਨੂੰ ਅੱਜ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਪੰਜਾਂ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …