Breaking News
Home / ਪੰਜਾਬ / ਢੀਂਡਸਾ, ਗੁਜਰਾਲ, ਬਾਜਵਾ, ਦੂਲੋਂ ਤੇ ਮਲਿਕ ਬਣੇ ਰਾਜ ਸਭਾ ਮੈਂਬਰ

ਢੀਂਡਸਾ, ਗੁਜਰਾਲ, ਬਾਜਵਾ, ਦੂਲੋਂ ਤੇ ਮਲਿਕ ਬਣੇ ਰਾਜ ਸਭਾ ਮੈਂਬਰ

1272247__punjab-1 copy copyਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਭਰਨ ਵਾਲੇ ਪੰਜ ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ। ਚੁਣੇ ਗਏ ਮੈਂਬਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਭਾਜਪਾ ਦੇ ਸ਼ਵੇਤ ਮਲਿਕ, ਕਾਂਗਰਸ ਦੇ ਸ਼ਮਸ਼ੇਰ ਸਿੰਘ ਦੁਲੋ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ। ਮਲਿਕ, ਦੂਲੋ ਅਤੇ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲੋਂ ਰਾਜ ਸਭਾ ਮੈਂਬਰ ਚੁਣੇ ਜਾਣ ਦੇ ਸਰਟੀਫਿਕੇਟ ਹਾਸਲ ਕਰ ਲਏ ਪਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਨਰੇਸ਼ ਗੁਜਰਾਲ ਸੰਸਦ ਦੀ ਕਾਰਵਾਈ ਚੱਲ ઠਰਹੀ ਹੋਣ ਕਰਕੇ ਸਰਟੀਫਿਕੇਟ ਲੈਣ ਨਹੀਂ ਆ ਸਕੇ। ਚੋਣ ਤੋਂ ਬਾਅਦ ਕਾਂਗਰਸ ਦੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਕਾਂਗਰਸ ਨੇ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ‘ਤੇ ਉਹ ਖਰੇ ਉਤਰਨਗੇ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …