-8.2 C
Toronto
Tuesday, February 10, 2026
spot_img
Homeਪੰਜਾਬਬਟਾਲਾ 'ਚ ਬਾਬੇ ਨਾਨਕ ਦਾ ਵਿਆਹ ਪੁਰਬ ਮਨਾਇਆ

ਬਟਾਲਾ ‘ਚ ਬਾਬੇ ਨਾਨਕ ਦਾ ਵਿਆਹ ਪੁਰਬ ਮਨਾਇਆ

ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ
ਬਟਾਲਾ/ਬਿਊਰੋ ਨਿਊਜ਼ : ਬਟਾਲਾ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਤਿਹਾਸਿਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਿਆ।
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ઠਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਹੋਰ ਹਸਤੀਆਂ ਹਾਜ਼ਰ ਸਨ। ਇਤਿਹਾਸਿਕ ઠਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ (ਜਿੱਥੇ ਗੁਰੂ ਨਾਨਕ ਦੇਵ ਜੀ ઠਅਤੇ ਮਾਤਾ ਸੁਲੱਖਣੀ ਦੇ ਆਨੰਦ ਕਾਰਜ ਹੋਏ ਸਨ) ਅਤੇ ਗੁਰਦੁਆਰਾ ਸਤਿਕਰਤਾਰੀਆ ਵਿਖੇ ਵੱਡੀ ઠਗਿਣਤੀ ਸੰਗਤਾਂ ਨਤਮਸਤਕ ਹੋਈਆਂ।
ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ઠਬਾਬਾ ਜੀ ਦੀ ਬਰਾਤ ਰੂਪੀ ਨਗਰ ਕੀਰਤਨ ਇੱਥੇ ਪੁੱਜਿਆ, ਜਿਸ ਦਾ ਸੰਗਤ ਨੇ ਥਾਂ-ਥਾਂ ‘ਤੇ ઠਸਵਾਗਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਥਾਨਕ ਵਿਧਾਇਕ ઠਲਖਬੀਰ ਸਿੰਘ ਲੋਧੀਨੰਗਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸ਼ਹਿਰ ઠਵਿੱਚ ਵੱਖ-ਵੱਖ ਸਥਾਨਾਂ ‘ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ઠਰਾਗੀ ਜਥਿਆਂ ਤੇ ਢਾਡੀ ਸਿੰਘਾਂ ਵੱਲੋਂ ਸੰਗਤ ਦੀ ਗੁਰੂ ਜਸ ਤੇ ਸਿੱਖ ਇਤਿਹਾਸ ਨਾਲ ਸਾਂਝ ਪੁਆਈ ਗਈ। ਸ਼ਹਿਰ ਵਿੱਚ ਵੱਖ-ਵੱਖ ਪਕਵਾਨਾਂ ਦੇ ઠਲੰਗਰ ਲਗਾਏ ਗਏ ਸਨ। ਇਸ ਮੌਕੇ ਲੋਕ ਸੇਵਾ ਤੇ ઠਜਾਗਰੂਕਤਾ ਦੇ ਕਾਰਜ ਵੀ ਕੀਤੇ ਗਏ। ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ઠਹਰਜੀਤ ਸਿੰਘ ਮਹਿਤਾ ਚੌਕ ਵੱਲੋਂ ਸੱਤ ਲੋੜਵੰਦ ਜੋੜਿਆਂ ਦੇ ਵਿਆਹ ઠਕਰਵਾਏ ਗਏ। ਜੋੜ ਮੇਲੇ ਦੌਰਾਨ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿੱਚ ਜ਼ਿਲ੍ਹਾ ਕਾਨੂੰਨੀ ઠਸੇਵਾਵਾਂ ਅਥਾਰਟੀ ਵੱਲੋਂ ਲੋਕ ਜਾਗਰੂਕਤਾ ਹਿੱਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ઠਕਾਨੂੰਨੀ ਮਾਹਿਰਾਂ ਨੇ ਆਮ ਲੋਕਾਂ ਨੂੰ ਕਿਰਤੀਆਂ ਦੇ ਹੱਕਾਂ, ਘਰੇਲੂ ਜਾਂ ਜ਼ਮੀਨੀ ਝਗੜਿਆਂ ઠਵਿੱਚ ਸਸਤਾ ਤੇ ਛੇਤੀ ਨਿਆਂ ਪ੍ਰਾਪਤ ਕਰਨ ਅਤੇ ਮੋਟਰ ਵਹੀਕਲ ਦੁਰਘਟਨਾਵਾਂ ਸਬੰਧੀ ઠਜਾਗਰੂਕਤਾ ਪ੍ਰਦਾਨ ਕੀਤੀ।
ਅਗਲੇ ਵਰ੍ਹੇ ਸਰਕਾਰੀ ਪੱਧਰ ‘ਤੇ ਮਨਾਇਆ ਜਾਵੇਗਾ ਵਿਆਹ ਪੁਰਬ : ਸਿੱਧੂ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 10 ਪ੍ਰਮੁੱਖ ਉਤਸਵ ਸਰਕਾਰੀ ਤੌਰ ‘ਤੇ ਮਨਾਏ ਜਾਇਆ ਕਰਨਗੇ। ਇੱਥੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਤਮਸਤਕ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਤੋਂ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਰਕਾਰੀ ਤੌਰ ‘ਤੇ ਮਨਾਇਆ ਜਾਵੇਗਾ।
ਇਸ ਤੋਂ ਇਲਾਵਾ ਬਟਾਲਾ ਵਿੱਚ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ, ਬਾਬਾ ਫ਼ਰੀਦ ਪੁਰਬ ਫ਼ਰੀਦਕੋਟ, ਕਪੂਰਥਲਾ ਵਿਰਾਸਤੀ ਉਤਸਵ, ਡਿਫੈਂਸ ਲਿਟਰੇਰੀ ਫੈਸਟੀਵਲ ਚੰਡੀਗੜ੍ਹ, ਅੰਮ੍ਰਿਤਸਰ ਵਿਰਾਸਤੀ ਮੇਲਾ, ਸੂਫੀ ਫੈਸਟੀਵਲ ਅੰਮ੍ਰਿਤਸਰ, ਹਰਵੱਲਭ ਸੰਗੀਤ ਸੰਮੇਲਨ ਜਲੰਧਰ, ਕਿਲ੍ਹਾ ਰਾਏਪੁਰ ਖੇਡਾਂ ਲੁਧਿਆਣਾ ਅਤੇ ਪਟਿਆਲਾ ਵਿਰਾਸਤੀ ਮੇਲਾ ਤੇ ਕਰਾਫਟ ਮੇਲਾ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੌਰ ‘ਤੇ ਮਨਾਏ ਜਾਣਗੇ। ઠਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ 2019 ਵਿੱਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ।

 

RELATED ARTICLES
POPULAR POSTS