7 ਦਿਨਾਂ ਦਾ ਪੁਲਿਸ ਰਿਮਾਂਡ
ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਚਕੂਲਾ ਵਿਸ਼ੇਸ਼ ਸੀਬੀਆਈ ਅਦਾਲਤ ਵਿਚ 25 ਅਗਸਤ ਨੂੰ ਪੇਸ਼ੀ ਮਗਰੋਂ ਪੰਚਕੂਲਾ ਵਿਚ ਹਿੰਸਾ ਭੜਕ ਗਈ ਸੀ।
ਹਿੰਸਾ ਭੜਕਾਉਣ ਦੇ ਦੋਸ਼ ਵਿਚ ਨਾਮਜ਼ਦ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾਂ ਨੂੰ ਗ੍ਰਿਫਤਾਰੀ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਰਿੰਦਰ ਧੀਮਾਨ ਡੇਰੇ ਸਿਰਸਾ ਦੀ ‘ਸੱਚ ਕਹੂੰ’ ਅਖ਼ਬਾਰ ਦਾ ਪੱਤਰਕਾਰ ਹੈ। ਉਧਰ ਦੂਜੇ ਪਾਸੇ ਹਰਿਆਣਾ ਪੁਲਿਸ ਦੇ ਪੰਜ ਮੁਲਾਜ਼ਮ ਜੋ ਡੇਰਾ ਸਿਰਸਾ ਮੁਖੀ ਦੀ ਸੁਰੱਖਿਆ ਦਾ ਹਿੱਸਾ ਸਨ, ਨੂੰ ਅੱਜ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਪੰਜਾਂ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।