Breaking News
Home / ਪੰਜਾਬ / ਰਾਮ ਰਹੀਮ ਨੇ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਵਧਾਈਆਂ

ਰਾਮ ਰਹੀਮ ਨੇ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਵਧਾਈਆਂ

ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ
ਅੰਮ੍ਰਿਤਸਰ/ਬਿਊਰੋ ਨਿਊਜ਼
ਰਾਮ ਰਹੀਮ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਸਿੱਖ ਸੰਗਤ ਵੱਲੋਂ ਜਥੇਦਾਰ ਕੋਲੋਂ ਅਸਤੀਫਾ ਮੰਗਿਆ ਜਾ ਰਿਹਾ ਹੈ। ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਪੰਥਕ ਤੇ ਸਿਆਸੀ ਗਲਿਆਰਿਆਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਡੇਰਾ ਵਿਵਾਦ ਨੂੰ ਲੈ ਕੇ ਅਕਾਲੀ ਦਲ ਤੇ ਖਾਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਭੂਮਿਕਾ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਪੰਥਕ ਧਿਰਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਜਥੇਦਾਰ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਫਿਰ ਜ਼ੋਰ ਫੜਦੀ ਨਜ਼ਰ ਆ ਰਹੀ ਹੈ। ਯੂਨਾਈਟਡ ਅਕਾਲੀ ਦਲ, ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆਂ ਤੇ ਸਿੱਖ ਜਥੇਬੰਦੀ ਦਲ ਖਾਲਸਾ ਤੋਂ ਇਲਾਵਾ ਕਈ ਗਰਮ ਖਿਆਲੀ ਧੜੇ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਥੇਦਾਰ ਗਿਆਨੀ ਗੁਰਬਚਨ ਸਿੰਘ ਖਿਲਾਫ ਤਿੱਖੀ ਬਿਆਨਬਾਜ਼ੀ ਕਰ ਰਹੇ ਹਨ।

 

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …