ਸਰਨਾ ਨੇ ਕਿਹਾ, ਇਹ ਚੋਣ ਸਰਬਸੰਮਤੀ ਨਾਲ ਹੋਈ
ਅੰਮ੍ਰਿਤਸਰ/ਬਿਊਰੋ ਨਿਊਜ਼
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ઠਦੀ ਹੋਈ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਪ੍ਰਧਾਨ, ਸ਼ੇਲਿੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬੀਬੀ ਕਮਲਜੀਤ ਕੌਰ ਜੂਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ ਜਨਰਲ ਸਕੱਤਰ ਅਤੇ ਮਹਿੰਦਰ ਸਿੰਘ ਛਾਬੜਾ ਸਕੱਤਰ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਇਹ ਚੋਣ ਸਰਬਸੰਮਤੀ ਨਾਲ ਹੋਈ ਹੈ। ਚੋਣ ਦੌਰਾਨ ਪਹਿਲਾਂ ਦੂਜੀ ਧਿਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਇੱਕ ਨਾਂ ਦੀ ਤਜਵੀਜ਼ ਕੀਤੀ ਗਈ ਸੀ ਪਰ ਸਬੰਧਤ ਮੈਂਬਰ ਨੇ ਚੋਣ ਲੜਣ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …