Breaking News
Home / ਪੰਜਾਬ / ਕੈਪਟਨ ਅਮਰਿੰਦਰ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਕੈਪਟਨ ਅਮਰਿੰਦਰ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ‘ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਸਣੇ ਕਈ ਆਗੂਆਂ ਨੂੰ ਲਿਜਾਇਆ ਗਿਆ ਥਾਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੁਲਿਸ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ‘ਤੇ ਜਲ ਤੋਪਾਂ ਚਲਾਈਆਂ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ‘ਆਪ’ ਦੇ ਆਗੂ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ। ਪੁਲਿਸ ਨੇ ਐਮ.ਐਲ.ਏ. ਹੋਸਟਲ ਕੋਲ ਜਲ ਤੋਪਾਂ ਚਲਾ ਕੇ ਇਨ੍ਹਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ।
ਪੁਲਿਸ ਨੇ ਆਮ ਵਰਕਰਾਂ ਦੇ ਨਾਲ-ਨਾਲ ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਤੋਂ ਇਲਾਵਾ ਕਈ ਹੋਰ ਨੇਤਾਵਾਂ ਤੇ ਵਰਕਰਾਂ ਨੂੰ ਵੀ ਹਿਰਾਸਤ ਵਿਚ ਲੈ ਕੇ ਚੰਡੀਗੜ੍ਹ ਦੇ ਸੈਕਟਰ 17 ਦੇ ਥਾਣੇ ਲਿਜਾਇਆ ਗਿਆ । ਆਮ ਅਦਮੀ ਪਾਰਟੀ ਦੀ ਮੰਗ ਹੈ ਕਿ ਸਿਟੀ ਸੈਂਟਰ ਮਾਮਲੇ ਵਿੱਚ ਕੈਪਟਨ ਨੂੰ ਮਿਲੀ ਕਲੀਨ ਚਿੱਟ ਦੀ ਸੀਬੀਆਈ ਜਾਂਚ ਹੋਵੇ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਇਸ ਲੜਾਈ ਨੂੰ ਹਾਈਕੋਰਟ ਤੇ ਸੁਪਰੀਮ ਕੋਰਟ ਤੱਕ ਲਿਜਾਇਆ ਜਾਵੇਗਾ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਇਹ ਸਰਕਾਰ ‘ਕਲੀਨ ਚਿੱਟ’ ਸਰਕਾਰ ਹੈ ਅਤੇ ਖਹਿਰਾ ਦਾ ਕਹਿਣਾ ਸੀ ਪੁਲਿਸ ਸਰਕਾਰ ਦੇ ਨਾਲ ਮਿਲੀ ਹੋਈ ਹੈ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …