ਮੁਲਜ਼ਮਾਂ ਨੇ ਦੱਸਿਆ ਕਿ ਉਹ ਦੋ ਸਾਲਾਂ ਦੋ ਵੇਚ ਰਹੇ ਹਨ ਚਿੱਟਾ
ਜਲੰਧਰ/ਬਿਊਰੋ ਨਿਊਜ਼
ਜਲੰਧਰ ਵਿਚ ਅੱਜ ਪੁਲਿਸ ਨੇ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫਿਰੋਜ਼ਪੁਰ ਦੇ ਰਹਿਣ ਵਾਲੇ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਹੈਰੋਇਨ 16 ਲੱਖ ਰੁਪਏ ਵਿਚ ਫਿਰੋਜ਼ਪੁਰ ਬਾਰਡਰ ਤੋਂ ਜੋਗਿੰਦਰ ਨਾਂ ਦੇ ਵਿਅਕਤੀ ਤੋਂ ਖਰੀਦੀ ਸੀ। ਜੋਗਿੰਦਰ ਬਾਰਡਰ ਪਾਰ ਤੋਂ ਹੈਰੋਇਨ ਮੰਗਵਾਉਂਦਾ ਹੈ। ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਲੋਹੀਆਂ ਵਿਚ ਗਿੱਦੜਪਿੰਡੀ ਨੇੜੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਫਿਰੋਜ਼ਪੁਰ ਦੇ ਮੁਖਤਿਆਰ ਸਿੰਘ ਤੋਂ 800 ਗ੍ਰਾਮ ਤੇ ਕਰਨੈਲ ਸਿੰਘ ਤੋਂ 700 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਕਰੀਬ ਦੋ ਸਾਲ ਤੋਂ ਚਿੱਟਾ ਵੇਚਣ ਦਾ ਕੰਮ ਕਰਦੇ ਸਨ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …